ਮੁਲਾਜ਼ਮ ਵਰਗ ਦਾ ਗਲ਼ਾ ਘੁੱਟਣ ਦੀ ਥਾਂ ਮਾਫ਼ੀਆ ਦੀ ਗਿੱਚੀ ਮਰੋੜੇ ਕਾਂਗਰਸ ਸਰਕਾਰ-ਅਮਨ ਅਰੋੜਾ
Published : Jul 18, 2020, 7:03 pm IST
Updated : Jul 18, 2020, 7:03 pm IST
SHARE ARTICLE
Aman Arora
Aman Arora

ਸਰਕਾਰੀ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਦੇ ਹੱਕ 'ਚ 'ਆਪ' ਨੇ ਨਿਸ਼ਾਨੇ 'ਤੇ ਲਈ ਕੈਪਟਨ ਸਰਕਾਰ......

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂ ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਉੱਥੇ ਕੈਪਟਨ ਸਰਕਾਰ ਦੇ ਅਖੌਤੀ 'ਘਰ-ਘਰ ਨੌਕਰੀ' ਪ੍ਰੋਗਰਾਮ ਨੂੰ ਹੋਰ ਤੇਜ਼ ਕੀਤੇ ਜਾਣ ਵਾਲੇ ਦਾਅਵੇ ਨੂੰ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ।

 Aman AroraAman Arora

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਬੁਲਾਰੇ ਵਿਧਾਇਕ ਮੀਤ ਹੇਅਰ ਨੇ ਕੈਪਟਨ ਸਰਕਾਰ 'ਤੇ ਮੁਲਾਜ਼ਮਾਂ ਦਾ ਗਲ਼ਾ ਘੁੱਟਣ ਦਾ ਦੋਸ਼ ਲਗਾਇਆ ਅਤੇ 'ਘਰ-ਘਰ ਸਰਕਾਰੀ ਨੌਕਰੀ' ਪ੍ਰੋਗਰਾਮ ਦੌਰਾਨ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ 'ਵਾਈਟ ਪੇਪਰ' ਜਾਰੀ ਕਰਨ ਦੀ ਮੰਗ ਰੱਖੀ।

Aman AroraAman Arora

ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਪੇ ਸਕੇਲ ਨੂੰ ਪੰਜਾਬ 'ਚ ਲਾਗੂ ਕਰਨ ਨਾਲ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 35 ਤੋਂ 40 ਫ਼ੀਸਦੀ ਘੱਟ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਪ੍ਰਬੰਧ ਚਲਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨਾਲ ਇਹ ਸ਼ਰਤ ਬੇਹੱਦ ਮਾਰੂ ਸਾਬਤ ਹੋਵੇਗੀ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ।

SalarySalary

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ, ਬੇਇਨਸਾਫ਼ੀਆਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਪੰਜਾਬ ਭਰ ਦੇ ਮੁਲਾਜ਼ਮ ਪਹਿਲਾਂ ਹੀ ਸੜਕਾਂ 'ਤੇ ਰੋਸ-ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

Aman AroraAman Arora

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਵਰਗ ਦਾ ਗਲ਼ਾ ਘੋਟਣ ਦੀ ਥਾਂ ਸਰਕਾਰੀ ਸਰਪ੍ਰਸਤੀ ਥੱਲੇ ਚੱਲ ਰਹੇ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਬਿਜਲੀ ਮਾਫ਼ੀਆ, ਲੈਂਡ ਮਾਫ਼ੀਆ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਪਾ ਕੇ ਸਾਲਾਨਾ 30 ਹਜ਼ਾਰ ਕਰੋੜ ਤੱਕ ਦੀ ਆਮਦਨ ਵਧਾਵੇ।

ਕੈਪਟਨ ਸਰਕਾਰ ਵੱਲੋਂ 'ਘਰ-ਘਰ ਸਰਕਾਰੀ ਨੌਕਰੀ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਾਅਵੇ ਨਾਲ ਆਨਲਾਈਨ ਪ੍ਰੋਗਰਾਮ ਸ਼ੁਰੂ ਕਰਨ ਦੇ ਐਲਾਨ ਨੂੰ ਇੱਕ ਹੋਰ ਧੋਖਾ ਕਰਾਰ ਦਿੰਦੇ ਹੋਏ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਰਕਾਰ 'ਵਾਈਟ ਪੇਪਰ' ਜਾਰੀ ਕਰਕੇ ਇਹ ਦੱਸੇ ਕਿ ਹੁਣ ਤੱਕ ਪੰਜਾਬ ਦੇ ਕਿੰਨੇ ਘਰਾਂ 'ਚ ਨੌਕਰੀਆਂ ਦੇ ਚੁੱਕੀ ਹੈ।

ਮੀਤ ਹੇਅਰ ਨੇ ਕਿਹਾ ਕਿ ਬਤੌਰ ਵਿਧਾਇਕ ਉਹ ਜ਼ਿਆਦਾ ਸਮਾਂ ਲੋਕਾਂ 'ਚ ਹੀ ਵਿਚਰਦੇ ਹਨ, ਪਰੰਤੂ ਸਾਢੇ ਤਿੰਨ ਸਾਲਾਂ 'ਚ ਅਜੇ ਤੱਕ ਉਨ੍ਹਾਂ ਖ਼ੁਸ਼ਕਿਸਮਤ ਨੌਜਵਾਨ ਮੁੰਡੇ-ਕੁੜੀਆਂ ਦਾ ਪਤਾ ਨਹੀਂ ਲੱਗਿਆ, ਜਿੰਨਾ ਨੂੰ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਦੌਰਾਨ ਨੌਕਰੀ ਮਿਲੀ ਹੋਵੇ। ਇਸ ਲਈ ਸਰਕਾਰ ਵਾਈਟ ਪੇਪਰ ਰਾਹੀਂ ਪਿੰਡ-ਸ਼ਹਿਰ ਦੇ ਹਰੇਕ ਨੌਕਰੀ ਪਾਉਣ ਵਾਲੇ ਨੌਜਵਾਨ ਦਾ ਪੂਰਾ ਬਿਊਰਾ ਪੰਜਾਬ ਦੇ ਲੋਕਾਂ ਸਾਹਮਣੇ ਰੱਖੇ।

ਮੀਤ ਹੇਅਰ ਨੇ ਕਿਹਾ ਕਿ ਪ੍ਰਾਈਵੇਟ ਕਾਲਜਾਂ ਦੇ ਪਲੇਸਮੈਂਟ ਕੈਂਪਾਂ ਦਾ ਕਾਂਗਰਸੀਕਰਨ ਕਰਕੇ ਕੈਪਟਨ ਸਰਕਾਰ ਨਾ ਕੇਵਲ ਪੰਜਾਬ ਦੇ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਵਾਧੂ ਚੂਨਾ ਲਗਾਉਣ ਲੱਗੀ ਹੈ। ਸਗੋਂ ਇਨ੍ਹਾਂ ਪਲੇਸਮੈਂਟ ਕੈਂਪਾਂ 'ਚ 'ਕਲਾਥ ਹਾਊਸ' ਵਰਗੀਆਂ ਦੁਕਾਨਾਂ 'ਤੇ ਮਾਮੂਲੀ ਕੰਮ ਦੇਣ ਦੀ ਪੇਸ਼ਕਸ਼ ਕਰਕੇ ਟੈਟ ਪਾਸ, ਨੈੱਟ ਪਾਸ, ਬੀ ਟੈੱਕ, ਐਮ ਟੈੱਕ ਅਤੇ ਪੜੇ ਲਿਖੇ ਨੌਜਵਾਨਾਂ ਦੀ ਲਾਚਾਰੀ ਦਾ ਮਜ਼ਾਕ ਉਡਾ ਰਹੀ ਹੈ।

ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਨਾ ਕੇਵਲ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਮਾਨ-ਸਨਮਾਨ ਬਹਾਲ ਕੀਤਾ ਜਾਵੇਗਾ, ਸਗੋਂ ਦਿਖਾਵੇਗੀ ਕਿ ਅਸਲੀ ਪਲੇਸਮੈਂਟ ਕੈਂਪ ਕੀ ਹੁੰਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement