ਪ੍ਰਾਈਵੇਟ ਬੱਸਾਂ ਵਾਲੇ ਪ੍ਰਸ਼ਾਸਨ ਦੇ ਨੱਕ ਹੇਠ ਸ਼ਰੇਆਮ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
Published : Jul 18, 2020, 1:43 pm IST
Updated : Jul 18, 2020, 1:43 pm IST
SHARE ARTICLE
Ludhiana Private Bus Administration Rules Being Flouted
Ludhiana Private Bus Administration Rules Being Flouted

ਬੱਸ ਡਰਾਈਵਰ, ਠੇਕੇਦਾਰ ਦੋਵੇਂ ਇਸ ਗੱਲ ਤੋਂ ਮੁਨਕਰ...

ਲੁਧਿਆਣਾ: ਸਰਕਾਰ ਵੱਲੋਂ ਬੱਸਾਂ ਚਾਲੂ ਕਰ ਦਿੱਤੀਆਂ ਗਈਆਂ ਹਨ ਤੇ ਇਸ ਵਿਚ ਸਵਾਰੀਆਂ ਵੀ ਨੱਕੋ-ਨੱਕ ਭਰੀਆਂ ਹੋਈਆਂ ਹਨ। ਲੁਧਿਆਣਾ ਵਿਚ ਇਕ ਬੱਸ ਵਿਚਲੀਆਂ ਸਵਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਸਿਆ ਕਿ ਉਹਨਾਂ ’ਚੋਂ ਕਿਸੇ ਕੋਲ ਵੀ ਮੈਡੀਕਲ ਰਿਪੋਰਟ ਨਹੀਂ ਹੈ ਅਤੇ ਨਾ ਹੀ ਉਹਨਾਂ ਨੇ ਕੋਈ ਜਾਂਚ ਕਰਵਾਈ ਹੈ।

BusBus

ਬੱਸ ਡਰਾਈਵਰ, ਠੇਕੇਦਾਰ ਦੋਵੇਂ ਇਸ ਗੱਲ ਤੋਂ ਮੁਨਕਰ ਹੁੰਦੇ ਦਿਖਾਏ ਦਿੱਤੇ। ਠੇਕੇਦਾਰ ਦਾ ਕਹਿਣਾ ਸੀ ਕਿ ਉਹਨਾਂ ਨੂੰ ਕੁੱਝ ਨਹੀਂ ਪਤਾ ਉਹ ਤਾਂ ਅਪਣੇ ਮਾਲਕ ਦੇ ਕਹਿਣ ਤੇ ਬੱਸ ਲੈ ਕੇ ਜਾ ਰਹੇ ਹਨ। ਉੱਥੇ ਹੀ ਕਈ ਲੋਕਾਂ ਦਾ ਸੋਸ਼ਲ ਡਿਸਟੈਂਸਿੰਗ ਦਾ ਚਲਾਨ ਕੱਟਿਆ ਗਿਆ ਹੈ। ਇਸ ਤਰ੍ਹਾਂ ਹੋਰ ਕਈ ਬੱਸਾਂ ਨੂੰ ਰੋਕ ਕੇ ਉਹਨਾਂ ਦਾ ਸੋਸ਼ਲ ਡਿਸਟੈਂਸਿੰਗ ਦਾ ਚਲਾਨ ਕੀਤਾ ਗਿਆ ਪਰ ਕਿਸੇ ਵੀ ਸਵਾਰੀ ਦਾ ਮੈਡੀਕਲ ਨਹੀਂ ਕੀਤਾ ਗਿਆ।

BusBus

ਲੋਕਾਂ ਨੇ ਦਸਿਆ ਕਿ ਉਹਨਾਂ ਨੂੰ ਮਜ਼ਬੂਰੀ ਵਿਚ ਅਜਿਹਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਮੋਗਾ ਜ਼ਿਲ੍ਹੇ 'ਚ 16 ਜਾਣਿਆਂ ਦੀ ਕੋਰੋਨਾ ਰਿਪੋਰਟ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਮੋਗਾ 'ਚੋਂ 15 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 5 ਕੈਦੀ, 2 ਪੁਲਸ ਕਾਮੇ, ਇਕ ਬਾਹਰੋਂ ਆਇਆ ਵਿਅਕਤੀ ਤੇ 6 ਵਿਅਕਤੀ ਉਹ ਹਨ, ਜਿਨ੍ਹਾਂ ਦੇ ਸ਼ੱਕ ਦੇ ਆਧਾਰ 'ਤੇ ਕੋਰੋਨਾ ਸੈਂਪਲ ਲਏ ਗਏ ਸਨ ਅਤੇ ਇਕ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਇਆ ਹੈ।

BusBus

ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ  9183 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 672 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221, ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162,

BusBus

ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement