'ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੋ' ਦੇ ਨਾਹਰਿਆਂ ਨਾਲ ਫਿਰ ਗੂੰਜਿਆ ਬਰਗਾੜੀ
Published : Jul 18, 2020, 7:14 am IST
Updated : Jul 18, 2020, 7:17 am IST
SHARE ARTICLE
Bargari Morcha
Bargari Morcha

ਮੋਦੀ ਦਾ ਪੁਤਲਾ ਫੂਕ ਕੇ ਕੱਢੀ ਭੜਾਸ, ਇਨਸਾਫ਼ ਦੀ ਕੀਤੀ ਮੰਗ

ਕੋਟਕਪੂਰਾ: ਗਰਮ ਖਿਆਲੀ ਜਥੇਬੰਦੀਆਂ ਦੇ ਆਗੂਆਂ ਨੇ ਬਰਗਾੜੀ ਦੀਆਂ ਗਲੀਆਂ ਅਤੇ ਰਾਸ਼ਟਰੀ ਰਾਜ ਮਾਰਗ ਨੰਬਰ 54 'ਤੇ ਰੋਸ ਮਾਰਚ ਕਰਨ ਮੌਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਸਮੇਤ ਸੌਦਾ ਸਾਧ, ਬਾਦਲਾਂ ਅਤੇ ਸੀਬੀਆਈ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਸੁਖਬੀਰ ਬਾਦਲ, ਸੁਮੇਧ ਸੈਣੀ, ਸੌਦਾ ਸਾਧ ਅਤੇ ਕਸੂਰਵਾਰ ਡੇਰਾ ਪ੍ਰੇਮੀਆਂ ਵਿਰੁਧ ਬਿਨਾਂ ਦੇਰੀ ਬਣਦੀ ਕਾਰਵਾਈ ਕੀਤੀ ਜਾਵੇ।

Ram Rahim Ram Rahim

ਗੁਰਦਵਾਰਾ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਵੱਖ ਵੱਖ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨਾਲ ਸਬੰਧਤ ਗਰਮਖਿਆਲੀ ਆਗੂਆਂ ਨੇ ਮੀਟਿੰਗ ਕੀਤੀ ਅਤੇ ਉਪਰੰਤ ਰੋਸ ਮਾਰਚ ਕਰਨ ਤੋਂ ਬਾਅਦ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਅਪਣੇ ਸੰਬੋਧਨ ਦੌਰਾਨ ਜਸਕਰਨ ਸਿੰਘ, ਗੁਰਦੀਪ ਸਿੰਘ, ਬੂਟਾ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ, ਲਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਬੇਅਦਬੀ ਕਾਂਡ ਦੀ ਘਟਨਾ ਵਾਪਰਣ ਤੋਂ ਪਹਿਲਾਂ ਹੀ ਬਾਦਲ ਸਰਕਾਰ ਨੂੰ ਸੂਚਿਤ ਕਰ ਦਿਤਾ ਸੀ ਕਿ ਪਾਵਨ ਸਰੂਪ ਚੋਰੀ ਕਰਨ 'ਚ ਡੇਰਾ ਪ੍ਰੇਮੀਆਂ ਦਾ ਹੱਥ ਹੈ।

Justice Ranjit Singh CommissionJustice Ranjit Singh Commission

ਪਰ ਬਾਦਲਾਂ ਨੇ ਡੇਰਾ ਪ੍ਰੇਮੀਆਂ ਵਿਰੁਧ ਕਾਰਵਾਈ ਕਰਨ ਦੀ ਬਜਾਏ ਉਲਟਾ ਸਾਨੂੰ ਹੀ ਜੇਲਾਂ ਵਿਚ ਸੁੱਟ ਦਿਤਾ। ਉਨ੍ਹਾਂ ਆਖਿਆ ਕਿ ਪੰਥਦਰਦੀਆਂ ਨੂੰ ਇਨਸਾਫ਼ ਲੈਣ ਲਈ ਮੋਰਚੇ ਲਾਉਣੇ ਪਏ। ਪਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਐਸਆਈਟੀ ਵਲੋਂ ਸੱਚਾਈ ਉਜਾਗਰ ਕਰਨ ਦੇ ਬਾਵਜੂਦ ਵੀ ਸਰਕਾਰ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਤੋਂ ਆਨਾਕਾਨੀ ਕਰ ਰਹੀ ਹੈ।  

Pm Narinder ModiPm Narinder Modi

 ਉਨ੍ਹਾਂ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ 'ਮੋਦੀ ਦਾ ਤੋਤਾ' ਆਖਦਿਆਂ ਦੋਸ਼ ਲਾਇਆ ਕਿ ਨਰਿੰਦਰ ਮੋਦੀ, ਸੀਬੀਆਈ ਰਾਹੀਂ ਬਾਦਲਾਂ ਅਤੇ ਸੋਦਾ ਸਾਧ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦਾ ਵਿਰੋਧ ਕਰਦਿਆਂ ਆਖਿਆ ਕਿ ਜੇਕਰ 20 ਜੁਲਾਈ ਨੂੰ ਅਦਾਲਤ ਨੇ ਜਾਂਚ ਕਰਨ ਦੀ ਜ਼ਿੰਮੇਵਾਰੀ ਸੀਬੀਆਈ ਹਵਾਲੇ ਕਰ ਦਿਤੀ

Vijay partap singhVijay partap singh

ਤਾਂ ਉਹ 21 ਜੁਲਾਈ ਨੂੰ ਸੰਘਰਸ਼ ਦਾ ਐਲਾਨ ਕਰਦਿਆਂ ਅਗਲੇ ਪ੍ਰੋਗਰਾਮ ਦੀ ਰੂਪਰੇਖਾ ਤਿਆਰ  ਕਰਨਗੇ। ਉਂਜ ਉਨ੍ਹਾਂ ਨੂੰ ਆਈ.ਜੀ ਕੁੰਵਰਵਿਜੈ ਪ੍ਰਤਾਪ ਸਿੰਘ ਅਤੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀਆਂ ਜਾਂਚ ਟੀਮਾਂ ਵਲੋਂ ਕੀਤੀ ਜਾ ਰਹੀ ਪੜਤਾਲ 'ਤੇ ਪੂਰਨ ਭਰੋਸਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement