
ਸੀ.ਬੀ.ਐੱਸ.ਈ. ਬੋਰਡ ਦੇ ਆਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਅਕਾਲ ਅਕੈਡਮੀ ਦਦੇਹਰ ਸਾਹਿਬ ਦੇ
ਚੰਡੀਗੜ੍ਹ, 17 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਸੀ.ਬੀ.ਐੱਸ.ਈ. ਬੋਰਡ ਦੇ ਆਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਨਤੀਜੇ ਬੜੇ ਸ਼ਾਨਦਾਰ ਰਹੇ। ਜਿਨ੍ਹਾਂ ਵਿਚ ਕੋਮਲਪ੍ਰੀਤ ਕੌਰ, ਪ੍ਰਭਲੀਨ ਕੌਰ, ਸਿਮਰਨਜੀਤ ਕੌਰ, ਸੀਰਤ ਕੌਰ, ਰੁਬਲੀਨ ਕੌਰ, ਗੁਰਅਵਤਾਰ ਸਿੰਘ, ਅਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਆਦਿ ਨੇ ਚੰਗੇ ਅੰਕ ਪ੍ਰਾਪਤ ਕੀਤੇ। ਕਲਗ਼ੀਧਰ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦੇਣ ਲਈ ਮਾਤਾ ਭੋਲੀ ਜੀ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਅਕਾਲ ਅਕੈਡਮੀ ਦਦੇਹਰ ਸਾਹਿਬ ਵਿੱਚ ਪੜ੍ਹ ਰਹੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 95.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
File Photo
ਕੋਮਲਪ੍ਰੀਤ ਕੌਰ ਦਾ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਜਿੱਥੇ ਅਕਾਲ ਅਕੈਡਮੀ ਦਾ ਨਾਮ ਰੌਸ਼ਨ ਹੋਇਆ ਹੈ ਉੱਥੇ ਹੀ ਸੰਤ ਬਾਬਾ ਇਕਬਾਲ ਸਿੰਘ ਵੱਲੋਂ ਵਿੱਦਿਆ ਦਾ ਪ੍ਰਸਾਰ ਤੇ ਪ੍ਰਚਾਰ ਕਰਨ ਦਾ ਮਨੋਰਥ ਵੀ ਸਫ਼ਲ ਹੋਇਆ ਹੈ। ਇਸ ਮੌਕੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਵੱਲੋਂ ਸਾਰੇ ਹੀ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਕਿਹਾ ਕਿ ਅਗਾਂਹ ਨੂੰ ਵੀ ਹੋਰ ਉਤਸ਼ਾਹਤ ਹੋ ਕੇ ਇਸੇ ਤਰ੍ਹਾਂ ਨਿਰੰਤਰ ਪੜ੍ਹਾਈ ਜਾਰੀ ਰੱਖੋ।