ਕੋਰੋਨਾ ਦੇ ਮਰੀਜ਼ਾਂ ਲਈ ਵਖਰੇ ਲੇਬਰ ਰੂਮ ਸਥਾਪਤ ਕੀਤੇ : ਸਿੱਧੂ
Published : Jul 18, 2020, 10:41 am IST
Updated : Jul 18, 2020, 10:41 am IST
SHARE ARTICLE
Balbir Sidhu
Balbir Sidhu

ਗਰਭਵਤੀ ਮਹਿਲਾਵਾਂ ਵਿਚ ਕੋਵਿਡ-19 ਦੇ ਫ਼ੈਲਣ ਨੂੰ ਰੋਕਣ ਤੋਂ ਯਕੀਨੀ ਬਣਾਉਣ ਲਈ ਸਿਹਤ ਤੇ

ਚੰਡੀਗੜ੍ਹ, 17 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਗਰਭਵਤੀ ਮਹਿਲਾਵਾਂ ਵਿਚ ਕੋਵਿਡ-19 ਦੇ ਫ਼ੈਲਣ ਨੂੰ ਰੋਕਣ ਤੋਂ ਯਕੀਨੀ ਬਣਾਉਣ ਲਈ ਸਿਹਤ ਤੇ ਪਰਵਾਰ ਭਲਾਈ ਵਿਭਾਗ ਵਲੋਂ ਪਾਜ਼ੇਟਿਵ ਪਾਏ ਜਾਣ ਵਾਲੀਆਂ ਗਰਭਵਤੀ ਮਹਿਲਾਵਾਂ ਦੇ ਸੁਰੱਖਿਅਤ ਜਣੇਪਿਆਂ ਵਾਸਤੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਖਰੇ ਲੇਬਰ ਰੂਪ ਸਥਾਪਤ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦÎਸਿਆ ਕਿ ਗਰਭਵਤੀ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ ਟੈਸਟ ਲਾਜ਼ਮੀ ਕੀਤਾ ਗਿਆ ਹੈ ਜਿਸ ਤਹਿਤ ਅਪ੍ਰੈਲ ਮਹੀਨੇ ਤਕ 5929 ਗਰਭਵਤੀ ਮਹਿਲਾਵਾਂ ਦੀ ਕੋਵਿਡ ਲਈ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 90 ਮਹਿਲਾਵਾਂ ਪਾਜ਼ੇਟਿਵ ਪਾਈਆਂ ਗਈਆਂ।

ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ 39 ਸਫ਼ਲਤਾਪੂਰਵਕ ਜਣੇਪਿਆਂ ਵਿਚੋਂ 11 ਸਧਾਰਨ ਅਤੇ 28 ਜਣੇਪੇ ਆਪ੍ਰੇਸ਼ਨ ਨਾਲ ਕੀਤੇ ਗਏ। ਪਟਿਆਲਾ ਜ਼ਿਲ੍ਹੇ ਨੇ ਗਰਭਵਤੀ ਮਹਿਲਾਵਾਂ ਦੇ 1715 ਟੈਸਟ ਕਰਵਾ ਕੇ ਬਿਹਤਰੀਨ ਕਾਰਗੁਜ਼ਾਰੀ ਵਿਖਾਈ ਜਿਨ੍ਹਾਂ ਵਿਚੋਂ 61 ਮਹਿਲਾਵਾਂ ਪਾਜ਼ੇਟਿਵ ਪਾਈਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤਕ 16 ਜਣੇਪੇ ਸੁਰੱਖਿਅਤ ਢੰਗ ਨਾਲ ਕੀਤੇ ਗਏ ਹਨ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖਰੇ ਲੇਬਰ ਰੂਮ ਸਥਾਪਤ ਕਰਨ ਤੋਂ ਇਲਾਵਾ ਸਿਵਲ ਸਰਜਨਾਂ ਨੂੰ ਇਸ ਸਬੰਧੀ ਜਾਰੀ ਕੀਤੇ ਐਸਓਪੀਜ਼ ਅਨੁਸਾਰ ਜ਼ਿਲ੍ਹਾ ਹਸਪਤਾਲਾਂ ਵਿਖੇ ਪ੍ਰਭਾਵਿਤ ਮਰੀਜ਼ਾਂ ਲਈ ਇੱਕ ਸਮਰਪਿਤ ਆਪ੍ਰੇਸ਼ਨ ਥੀਏਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement