
ਸੰਸਦ ਦਾ ਮਾਨਸੂਨ ਇਜਲਾਸ 19 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ।
ਨਵੀਂ ਦਿੱਲੀ - ਸੰਸਦ ਦਾ ਮਾਨਸੂਨ ਇਜਲਾਸ ਭਲਕੇ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਤੋਂ ਪਹਿਲਾ ਮੋਦੀ ਸਰਕਾਰ ਵਲੋਂ ਅੱਜ ਐਤਵਾਰ ਨੂੰ ਸਰਬ ਦਲੀ ਬੈਠਕ ਸੱਦੀ ਗਈ ਹੈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਸੰਸਦ ਦਾ ਮਾਨਸੂਨ ਇਜਲਾਸ 19 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ।
PM Narendra Modi
ਇਹ ਬੈਠਕ ਸਵੇਰੇ 11 ਵਜੇ ਸੰਸਦ ਦੇ ਅਨੇਕ ਵਿਚ ਸ਼ੁਰੂ ਹੋਵੇਗੀ। ਐਨਡੀਏ ਦੀ ਮੀਟਿੰਗ ਵੀ ਦੁਪਹਿਰ 3 ਵਜੇ ਹੋਵੇਗੀ। ਇਸ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਸ਼ਾਮ 4 ਵਜੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਸ਼ਾਮ 6 ਵਜੇ ਸੋਨੀਆ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਦੀ ਵਰਚੁਅਲ ਬੈਠਕ ਬੁਲਾਈ ਹੈ। ਮੌਨਸੂਨ ਸੈਸ਼ਨ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਬੈਠਕਾਂ ਚੱਲ ਰਹੀਆਂ ਹਨ। ਉਮੀਦ ਕੀਤੀ ਜਾਂਦੀ ਹੈ ਕਿ ਸੰਸਦ ਵਿਚ ਕੰਮ ਦਾ ਰਿਕਾਰਡ ਬਣਾਇਆ ਜਾਵੇਗਾ ਅਤੇ ਕੋਈ ਹੰਗਾਮਾ ਨਹੀਂ ਹੋਵੇਗਾ।
ਹੋਰ ਪੜ੍ਹੋ - ਅਸਾਮ ਦੇ ਮੁੱਖ ਮੰਤਰੀ ਦਾ ਬਿਆਨ, ‘ਈਸਾਈ, ਮੁਸਲਮਾਨ ਵੀ ਹਿੰਦੂਆਂ ਦੇ ਵੰਸ਼ਜ’
M. Venkaiah Naidu
ਮਾਨਸੂਨ ਸੈਸ਼ਨ ਤੋਂ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਉਪ ਰਾਸ਼ਟਰਪਤੀ ਦੇ ਦਫਤਰ ਵੱਲੋਂ ਜਾਰੀ ਇੱਕ ਟਵੀਟ ਵਿੱਚ ਕਿਹਾ ਗਿਆ ਹੈ ਕਿ "ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਅੱਜ ਸੰਸਦ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਰਾਜ ਸਭਾ ਵਿਚ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ।"
Piyush Goyal
ਇਹ ਵੀ ਪੜ੍ਹੋ - ਸਬਜ਼ੀ ਵੇਚ ਕੇ ਗੁਜ਼ਾਰਾ ਕਰਨ ਵਾਲੇ 100 ਸਾਲਾ ਬਜ਼ੁਰਗ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ
ਇਸ ਵਾਰ ਰਾਜ ਸਭਾ ਵਿਚ ਸਦਨ ਦਾ ਨਵਾਂ ਲੀਡਰ ਪੀਯੂਸ਼ ਗੋਇਲ ਹੈ। ਉਸ ਨੇ ਥਵਰਚੰਦ ਗਹਿਲੋਤ ਦੀ ਥਾਂ ਲਈ ਹੈ। ਗਹਿਲੋਤ ਨੂੰ ਹਾਲ ਹੀ ਵਿੱਚ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸਨੇ ਕੇਂਦਰੀ ਮੰਤਰੀ ਮੰਡਲ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਗੋਇਲ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਰਾਜ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਆਨੰਦ ਸ਼ਰਮਾ ਨਾਲ ਮੁਲਾਕਾਤ ਕੀਤੀ ਸੀ।