ਪ੍ਰਤਾਪ ਬਾਜਵਾ ਦੇ ਘਰ ਸੰਸਦ ਮੈਂਬਰਾਂ ਦੀ ਅਹਿਮ ਮੀਟਿੰਗ, ਹੋ ਸਕਦੀ ਹੈ ਸਿੱਧੂ ਬਾਰੇ ਚਰਚਾ!  
Published : Jul 18, 2021, 12:22 pm IST
Updated : Jul 18, 2021, 12:22 pm IST
SHARE ARTICLE
Partap Bajwa, Navjot Sidhu, Captain Amarinder Singh
Partap Bajwa, Navjot Sidhu, Captain Amarinder Singh

ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦੀ ਡੋਰ ਸੌਂਪਣ ਦੀ ਪੂਰੀ ਤਿਆਰੀ ਦੌਰਾਨ ਪੂਰੇ ਮਾਮਲੇ 'ਚ ਨਵਾਂ ਮੋੜ ਆ ਸਕਦਾ ਹੈ।

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦੀ ਡੋਰ ਸੌਂਪਣ ਦੀ ਪੂਰੀ ਤਿਆਰੀ ਦੌਰਾਨ ਪੂਰੇ ਮਾਮਲੇ 'ਚ ਨਵਾਂ ਮੋੜ ਆ ਸਕਦਾ ਹੈ। ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਦਿੱਲੀ 'ਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਬੈਠਕ ਹੋ ਰਹੀ ਹੈ। ਦੂਸਰੇ ਪਾਸੇ, ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਚੋਣਵੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਦੀ ਬੈਠਕ 'ਚ ਸਿੱਧੂ ਦਾ ਮੁੱਦਾ ਉਠਾਇਆ ਜਾ ਸਕਦਾ ਹੈ। ਇਸ ਬੈਠਕ 'ਚ ਪੰਜਾਬ ਤੋਂ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ ਤੇ ਅੰਬਿਕਾ ਸੋਨੀ ਨੂੰ ਬੁਲਾਇਆ ਗਿਆ ਹੈ।

Sonia Gandhi, CM Punjab and Navjot SidhuSonia Gandhi, CM Punjab and Navjot Sidhu

ਇਹ ਵੀ ਪੜ੍ਹੋ -  ਮੀਟਿੰਗਾਂ ਦਾ ਦੌਰ ਜਾਰੀ, ਅੱਜ ਨਵਜੋਤ ਸਿੱਧੂ ਨੇ ਕੀਤੀ MLA ਨਿਰਮਲ ਸਿੰਘ ਸ਼ੁਤਰਾਣਾ ਨਾਲ ਮੁਲਾਕਾਤ 

ਸੰਕੇਤ ਹਨ ਕਿ ਉਹ ਸਿੱਧੂ ਦਾ ਮੁੱਦਾ ਚੁੱਕ ਸਕਦੇ ਹਨ। ਮੀਟਿੰਗ ਤੋਂ ਪਹਿਲਾਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਕਿਸਾਨਾਂ ਦਾ ਮੁੱਦਾ ਬਹੁਤ ਵੱਡਾ ਹੈ ਅਤੇ ਕਿਸਾਨ ਜਥੇਬੰਦੀਆਂ ਨੇ ਸਾਰੇ ਕਿਸਾਨਾਂ ਨੂੰ ਇਕ ਵਿੱਪ ਜਾਰੀ ਕੀਤਾ ਹੋਇਆ ਹੈ ਅਤੇ ਮੁੱਦਾ ਪੰਜਾਬ ਦੇ ਨਾਲ-ਨਾਲ ਹਰਿਆਣਾ, ਹਿਮਾਚਲ, ਯੂਪੀ ਨਾਲ ਜੁੜ ਗਿਆ ਹੈ। ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਆਪਣੇ ਵਿਚਾਰ ਰੱਖ ਦਿੱਤੇ ਹਨ ਕਿ ਉਹਨਾਂ ਨੇ ਕੱਲ੍ਹ ਪਾਰਲੀਮੈਂਟ ਵਿਚ ਕੀ ਮੁੱਦਾ ਚੁੱਕਣਾ ਹੈ ਜਾਂ ਕੀ ਕਰਨਾ ਹੈ ਤਾਂ ਅਸੀਂ ਵੀ ਉਸ ਲਈ ਹੀ ਇਹ ਵਿਚਾਰ ਚਰਚਾ ਕਰਨੀ ਹੈ।

Navjot Sidhu Navjot Sidhu

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਸੀਂ ਕਾਂਗਰਸ ਨਾਲ ਜੁੜੀਆਂ ਕੁੱਝ ਗੱਲਾਂ 'ਤੇ ਵੀ ਕਰਾਂਗੇ। ਇਸ ਤੋਂ ਇਲਾਵਾ ਉਹਨਾਂ ਨੇ ਹੋਰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਮੀਟਿੰਗ ਇਸ ਲਈ ਹੀ ਕਰ ਰਹੇ ਹਾਂ ਤਾਂ ਜੋ ਸਾਰੇ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾ ਸਕੇ। ਹੁਣ ਤੱਕ ਕਿਆਸ ਲਗਾਏ ਜਾ ਰਹੇ ਸਨ ਕਿ ਅੱਜ ਕਿਸੇ ਵੀ ਵੇਲੇ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ

ਇਹ ਵੀ ਪੜ੍ਹੋ -  ਮੁੰਬਈ 'ਚ ਭਾਰੀ ਮੀਂਹ ਕਾਰਨ ਡਿੱਗੀ ਕੰਧ, 14 ਲੋਕਾਂ ਦੀ ਮੌਤ

ਪਰ ਹੁਣ ਇਹ ਮਾਮਲਾ ਟਲ ਵੀ ਸਕਦਾ ਹੈ। ਅਸਲ ਵਿਚ ਸੋਨੀਆ ਗਾਂਧੀ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੇ ਲਈ ਰਾਜ਼ੀ ਕਰ ਲਿਆ ਜਾਵੇ ਤੇ ਉਨ੍ਹਾਂ ਦੀ ਨਰਾਜ਼ਗੀ ਦੂਰ ਕੀਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement