ਸਾਂਝਾ ਅਧਿਆਪਕ ਮੋਰਚਾ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ, ਹੋਈ ਪੁਲਿਸ ਨਾਲ ਧੱਕਾ-ਮੁੱਕੀ
Published : Jul 18, 2021, 4:11 pm IST
Updated : Jul 18, 2021, 4:11 pm IST
SHARE ARTICLE
Teachers Protest
Teachers Protest

ਗਰਮੀ ਵਿਚ ਵੀ ਆਸ਼ੂ ਦੇ ਘਰ ਬਾਹਰ ਡੇਰਾ ਲਾ ਕੇ ਲਗਭਗ ਦੋ ਤਿੰਨ ਘੰਟੇ ਪ੍ਰਦਰਸ਼ਨ ਕੀਤਾ ਗਿਆ।

ਲੁਧਿਆਣਾ: ਲਗਾਤਾਰ ਆਪਣੇ ਹੱਕਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ਼ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ, ਉੱਥੇ ਹੀ ਸਾਂਝਾ ਅਧਿਆਪਕ ਮੋਰਚਾ ਨੇ ਲੁਧਿਆਣਾ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਜੰਮ ਕੇ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਵੱਲੋਂ ਗਰਮੀ ਵਿਚ ਵੀ ਆਸ਼ੂ ਦੇ ਘਰ ਬਾਹਰ ਡੇਰਾ ਲਾ ਕੇ ਲਗਭਗ ਦੋ ਤਿੰਨ ਘੰਟੇ ਪ੍ਰਦਰਸ਼ਨ ਕੀਤਾ ਗਿਆ।

Photo
 

ਇਸ ਦੌਰਾਨ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅੱਜ ਟੀਚਰ ਵਰਗ ਪ੍ਰੇਸ਼ਾਨ ਹੈ ਤੇ ਵਿਧਾਇਕ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਹਨ।
ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਮੁੱਖ ਮੰਗਾਂ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣਾ ਤੇ ਉਨ੍ਹਾਂ ਦੀਆਂ ਪੈਨਸ਼ਨਾਂ ਦੀ ਬਹਾਲੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਈਆਂ ਗਈਆਂ ਸਨ, ਉਸ ਤੇ ਕੱਟ ਲਾ ਦਿੱਤਾ ਗਿਆ ਤੇ ਉਨ੍ਹਾਂ ਦੀ ਪੈਨਸ਼ਨ ਵਿਚ ਵੀ ਕਟੌਤੀ ਕੀਤੀ ਗਈ ਹੈ।

Photo
 

ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਬਣਨ ਤੇ ਪੈਨਸ਼ਨ ਲੱਗ ਜਾਂਦੀ ਹੈ ਪਰ ਅਧਿਆਪਕਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾਂਦਾ ਹੈ?  ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿੱਚ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਤੇ  ਆਪਣੇ ਹੱਕੀ ਮੰਗਾਂ ਦੀ ਲੜਾਈ ਲੜਨਗੇ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਕੈਬਨਿਟ ਮੰਤਰੀਆਂ ਦਾ ਅੱਜ ਘਿਰਾਓ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement