
ਬੈਠਕ ਵਿਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੱਲ੍ਹ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।
ਇਹ ਵੀ ਪੜ੍ਹੋ - ਨਵਜੋਤ ਸਿੱਧੂ ਨੇ ਕੀਤੀ ਸੁਨੀਲ ਜਾਖੜ ਨਾਲ ਮੁਲਾਕਾਤ, ਪਾਈ ਜੱਫੀ
Sonia Gandhi, Sunil Kumar Jakhar
ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਜਲਦ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।
ਇਹ ਵੀ ਪੜ੍ਹੋ - ਮੌਨਸੂਨ ਸੈਸ਼ਨ: ਕਾਂਗਰਸ ਨੇ ਕੀਤਾ ਲੋਕ ਸਭਾ-ਰਾਜ ਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ
Navjot Sidhu, Sunil Kumar Jakhar
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵਲੋਂ ਖ਼ੁਦ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗੱਲ ਇਹ ਰਹੀ ਸੀ ਕਿ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਕਿਹਾ ਸੀ ਕਿ ਸਾਡੀ ਜੋੜੀ ‘ਹਿੱਟ ’ਤੇ ਫਿੱਟ ਰਹੇਗੀ ਤੇ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।