ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇਕ ਹਫ਼ਤੇ ਵਿਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ
Published : Jul 18, 2022, 4:42 pm IST
Updated : Jul 18, 2022, 4:42 pm IST
SHARE ARTICLE
PUNJAB POLICE GETS EFFECTIVE RECOVERY OF 155KG HEROIN IN A WEEK
PUNJAB POLICE GETS EFFECTIVE RECOVERY OF 155KG HEROIN IN A WEEK

ਪੁਲਿਸ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ

 

ਚੰਡੀਗੜ੍ਹ: ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰ 'ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ 'ਤੇ ਕੰਟੇਨਰ 'ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ਼ ਸਮੇਤ 453 ਐਫਆਈਆਰਜ਼ ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

Punjab PolicePunjab Police

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

 2 Gangsters of bambiha Gang Arrested2  Arrested

ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਅੱਜ-ਕੱਲ੍ਹ ਨਸ਼ਾ ਤਸਕਰ ਪੈਦਲ ਹੀ ਨਸ਼ਿਆਂ ਦੀ ਤਸਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਘੱਟ ਮਾਤਰਾ 'ਚ ਨਸ਼ਾ ਵੇਚ ਰਹੇ ਹਨ ਤਾਂ ਜੋ ਫੜੇ ਜਾਣ 'ਤੇ ਵੀ ਉਨ੍ਹਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਛੁਪਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ ਵਿੱਚ ਛੁਪਾਉਣ ਨੂੰ ਤਰਜ਼ੀਹ ਦੇ ਰਹੇ ਹਨ।

Punjab policePunjab police

ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸ਼ੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸ਼ਮੀਰ ਦੇ ਗੁਆਂਢੀ ਕਠੂਆ ਜ਼ਿਲ੍ਹੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜ਼ਿਲ੍ਹੇ ਦੇ ਐੱਸ.ਐੱਸ.ਪੀਜ਼ ਨੂੰ ਇਹਨਾਂ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ। ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰ ਰੋਹਿਤ ਸਾਹੀ ਉਰਫ਼ ਗੋਲਡੀ ਵਾਸੀ ਅਮਰਗੜ੍ਹ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

 

ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement