
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ 'ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਗਈ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਟੇਟਸ ਰਿਪੋਰਟ ਵਿੱਚ ਦੇਣ ਲਈ ਕਿਹਾ ਹੈ।
Sangat Singh Gilzian
ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਗਿਲਜੀਆਂ ਨੂੰ ਮੁਹਾਲੀ ਕੋਰਟ ਨੇ ਬੀਤੇ ਦਿਨ 4 ਦਿਨ ਦੇ ਹੋਰ ਰਿਮਾਂਡ ਉੱਤੇ ਭੇਜ ਦਿੱਤਾ ਹੈ। ਦਿਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਸਥਿਤ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਹੈ।
Punjab and Haryana High Court
ਜੰਗਲਾਤ ਵਿਭਾਗ 'ਚ ਕਥਿਤ ਘਪਲੇ ਦੇ ਮਾਮਲੇ 'ਚ ਐਫਆਈਆਰ ਨੰਬਰ-7 ਦੇ ਮਾਮਲੇ ਵਿੱਚ ਇਹ ਕਾਰਵਾਈ ਹੋਈ ਸੀ। ਉਨ੍ਹਾਂ ਉਤੇ ਡੀਏਓ ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਗਾਉਣ ਵਿੱਚ ਘਪਲੇ ਦੇ ਦੋਸ਼ ਹਨ। ਇਸ ਤੋਂ ਇਲਾਵਾ ਠੇਕੇਦਾਰਾਂ ਤੋਂ ਪੈਸੇ ਇਕੱਠੇ ਕਰਨ ਲਈ ਵਿਚੋਲੇ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।