ਆਪਣੀ ਰਾਜਨੀਤੀ ਚਮਕਾਉਣ ਲਈ ਸ਼ਹੀਦਾਂ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ - ਬਰਿੰਦਰ ਢਿੱਲੋਂ
Published : Jul 18, 2022, 6:38 pm IST
Updated : Jul 18, 2022, 6:38 pm IST
SHARE ARTICLE
We will oppose those who insult the martyrs to shine their politics - Barinder Dhillon
We will oppose those who insult the martyrs to shine their politics - Barinder Dhillon

ਕਿਹਾ - ਸਾਡੇ ਸ਼ਹੀਦ ਸਾਡਾ ਮਾਣ, ਨਹੀਂ ਸਹਾਂਗੇ ਸ਼ਹੀਦਾਂ ਦਾ ਅਪਮਾਨ

'ਭਗਤ ਸਿੰਘ ਤੋਂ ਲੈ ਕੇ ਜਿਸ ਨੇ ਵੀ ਦੇਸ਼ ਲਈ ਕੁਰਬਾਨੀ ਦਿੱਤੀ ਉਹ ਸਾਡੇ ਲਈ ਸ਼ਹੀਦ'
ਸਰਕਾਰੀ ਦਫ਼ਤਰਾਂ ਵਿੱਚ ਮਹਾਤਮਾ ਗਾਂਧੀ ਦੀ ਫ਼ੋਟੋ ਲਗਵਾਉਣ ਲਈ ਸਰਕਾਰ ਨੂੰ ਲਿਖਾਂਗੇ ਚਿੱਠੀ- ਬਰਿੰਦਰ ਢਿੱਲੋਂ
ਚੰਡੀਗੜ੍ਹ :
ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਮਗਰੋਂ ਪੰਜਾਬ ਅੰਦਰ ਉੱਠੇ ਵਿਵਾਦ ਉਪਰੰਤ ਅੱਜ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਆਪਣੀ ਸਮੁੱਚੀ ਟੀਮ ਸਮੇਤ ਗਾਂਧੀ ਸਮਾਰਕ ਭਵਨ, ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ।  ਬਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਉਹਨਾਂ ਤਾਕਤਾਂ ਦਾ ਵਿਰੋਧ ਕਰਦੇ ਹਨ ਜਿਨ੍ਹਾਂ ਵੱਲੋਂ ਆਪਣੀ ਰਾਜਨੀਤੀ ਚਮਕਾਉਣ ਲਈ ਉਹਨਾਂ ਸ਼ਹੀਦਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਸ਼ਹੀਦਾਂ ਦੀ ਸ਼ਹਾਦਤ ‘ਤੇ ਕੋਈ ਸ਼ੰਕਾ ਜਾਂ ਕੋਈ ਬਹਿਸ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਉਹ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਗਈ ਤੋੜਭੰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਇਸ ਦਾ ਪੁਰਜ਼ੋਰ ਵਿਰੋਧ ਕਰਦੇ ਹਨ। 

We will oppose those who insult the martyrs to shine their politics - Barinder DhillonWe will oppose those who insult the martyrs to shine their politics - Barinder Dhillon

ਬਰਿੰਦਰ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਹਿੰਸਾ ਨੂੰ ਜਿਸ ਤਰੀਕੇ ਨਾਲ ਮਨਾਇਆ ਜਾਂ ਦਰਸਾਇਆ ਜਾ ਰਿਹਾ ਹੈ, ਉਸ ਨਾਲ ਪੰਜਾਬ ਦਾ ਨੌਜਵਾਨ ਹਿੰਸਾ ਵੱਲ ਆਕਰਸ਼ਿਤ ਹੁੰਦਾ ਹੈ ਅਤੇ ਪੰਜਾਬ ਅੰਦਰ ਹਿੰਸਕ ਮਾਹੌਲ ਪੈਦਾ ਹੋ ਸਕਦਾ ਹੈ ਪਰ ਅੱਜ ਪੰਜਾਬ ਅੰਦਰ ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਦੀ ਲੋੜ ਹੈ, ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾਲ ਸੰਭਵ ਨਹੀਂ ਹੈ।

We will oppose those who insult the martyrs to shine their politics - Barinder DhillonWe will oppose those who insult the martyrs to shine their politics - Barinder Dhillon

ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹਿੰਸਾ ਦਾ ਰਾਹ ਨਾ ਚੁਣਨ ਅਤੇ ਸ਼ਾਂਤੀ ਬਣਾਈ ਰੱਖਣ। ਬਰਿੰਦਰ ਢਿੱਲੋਂ ਨੇ ਕਿਹਾ ਕਿ ਅੱਜ ਜੋ ਤਾਕਤਾਂ ਪੰਜਾਬ ਨੂੰ ਇੱਕ ਵਾਰ ਫੇਰ ਵੰਡਣ ਦੀ ਗੱਲ ਕਰ ਰਹੀਆਂ ਹਨ, ਉਸ ਨਾਲ ਪੰਜਾਬ ਤਰੱਕੀ ਦੇ ਰਾਹ 'ਤੇ ਨਹੀਂ ਜਾਏਗਾ ਸਗੋਂ ਪੰਜਾਬ ਅੰਦਰ ਮਹਿੰਗਾਈ ਅਤੇ ਬੇਰੁਜ਼ਗਾਰੀ ਹੋਰ ਵਧੇਗੀ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਜੋੜ ਕੇ ਰੱਖਣ ਦੀ ਲੋੜ ਹੈ ਅਤੇ ਉਹਨਾਂ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਬਣਾਈ ਰੱਖਣ ਅਤੇ ਉਸ 'ਤੇ ਚੱਲਣ ਦੀ ਲੋੜ ਹੈ ਜਿਨ੍ਹਾਂ ਦੀ ਸ਼ਹਾਦਤ ਸਦਕਾ ਦੇਸ਼ ਨੂੰ ਆਜ਼ਾਦੀ ਮਿਲੀ।

We will oppose those who insult the martyrs to shine their politics - Barinder DhillonWe will oppose those who insult the martyrs to shine their politics - Barinder Dhillon

ਬਰਿੰਦਰ ਢਿੱਲੋਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦਾ ਆਦਰਸ਼ ਹਨ ਅਤੇ ਉਹ ਉਹਨਾਂ ਦਾ ਸਨਮਾਨ ਕਰਦੇ ਹਨ। ਉਹਨਾਂ ਕਿਹਾ ਕਿ ਸ. ਭਗਤ ਸਿੰਘ ਦੇ ਨਾਲ ਨਾਲ ਉਹ ਹਰ ਉਸ ਸ਼ਹੀਦਾਂ ਦਾ ਵੀ ਸਨਮਾਨ ਕਰਦੇ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ। ਬਰਿੰਦਰ ਢਿੱਲੋਂ ਨੇ ਕਿਹਾ ਕਿ ਉਹ ਦਫ਼ਤਰਾਂ ਵਿੱਚੋਂ ਮਹਾਤਮਾਂ ਗਾਂਧੀ ਜੀ ਦੀ ਫ਼ੋਟੋ ਉਤਾਰੇ ਜਾਣ ਦਾ ਵਿਰੋਧ ਕਰਦੇ ਹਨ ਅਤੇ ਮੁੜ ਸਰਕਾਰੀ ਦਫ਼ਤਰਾਂ ਵਿੱਚ ਮਹਾਤਮਾ ਗਾਂਧੀ ਦੀ ਫ਼ੋਟੋ ਲਗਵਾਉਣ ਲਈ ਸਰਕਾਰ ਨੂੰ ਚਿੱਠੀ ਲਿਖੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪੈਦਾ ਕੀਤੇ ਜਾ ਰਹੇ ਅਸ਼ਾਂਤੀ ਦੇ ਮਾਹੌਲ ਦਾ ਉਹ ਅਮਨ ਸ਼ਾਂਤੀ ਨਾਲ ਵਿਰੋਧ ਕਰਨਗੇ ਅਤੇ ਪੰਜਾਬ ਨੂੰ ਆਪਣੇ ਵਿੱਚ ਜੋੜੇ ਰੱਖਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement