ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ੂਟਰ ਦੀਪਕ ਰਾਠੀ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ

By : KOMALJEET

Published : Jul 18, 2023, 8:16 am IST
Updated : Jul 18, 2023, 8:16 am IST
SHARE ARTICLE
Punjabi News
Punjabi News

ਗੋਲਡਨ ਗੇਟ ਅੰਮ੍ਰਿਤਸਰ ਨੇੜੇ ਹੋਟਲ ਦੇ ਬਾਹਰ ਖੜ੍ਹੇ ਦੋਸਤਾਂ 'ਤੇ ਚਲਾਈਆਂ ਸਨ ਗੋਲੀਆਂ 

ਅੰਮ੍ਰਿਤਸਰ ਪੁਲਿਸ ਨੇ ਟਰਾਂਜ਼ਿਟ ਰੀਮਾਂਡ ਹਾਸਲ ਕਰ ਕੇ ਲਿਆਂਦਾ ਪੰਜਾਬ 
ਹਰਿਆਣਾ ਦੇ ਝੱਜਰ ਦਾ ਰਹਿਣ ਵਾਲਾ ਹੈ ਦੀਪਕ ਰਾਠੀ 

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ੂਟਰ ਜਿਥੇ ਪੰਜਾਬ 'ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ ਵਿਚ ਵੀ ਉਸ 'ਤੇ ਕਈ ਮਾਮਲੇ ਦਰਜ ਹਨ। ਗੋਲੀ ਚਲਾਉਣ ਵਾਲੇ ਦੀ ਪਛਾਣ ਦੀਪਕ ਰਾਠੀ ਉਰਫ਼ ਢਿਲੋਂ ਉਰਫ਼ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦਾ ਟਰਾਂਜ਼ਿਟ ਰੀਮਾਂਡ ਹਾਸਲ ਕਰ ਕੇ ਉਸ ਨੂੰ ਪੰਜਾਬ ਲਿਆਂਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਡੀਸੀਪੀ-3 ਅਭਿਮਨਿਊ ਰਾਣਾ ਅਤੇ ਏ.ਸੀ.ਪੀ. ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਦੇਖ-ਰੇਖ ਹੇਠ ਇਹ ਕਾਰਵਾਈ ਮੁਕੰਮਲ ਕੀਤੀ ਗਈ। ਸੀ.ਆਈ.ਏ. ਇੰਚਾਰਜ ਅਮਨਦੀਪ ਸਿੰਘ ਤੋਂ ਸੂਚਨਾ ਮਿਲਣ ਤੋਂ ਬਾਅਦ ਟੀਮ ਮਹਾਰਾਸ਼ਟਰ ਲਈ ਰਵਾਨਾ ਹੋ ਗਈ। ਮਹਾਰਾਸ਼ਟਰ ਪੁਲਿਸ ਨੂੰ ਵੀ ਨਾਲ ਲਿਆ ਗਿਆ ਅਤੇ ਦੋਸ਼ੀ ਨੂੰ ਰੰਕਲਾ ਟਾਵਰ ਏਰੀਆ ਕੋਹਲਾਪੁਰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਦਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਦਰਜ ਕੇਸ ਤੋਂ ਇਲਾਵਾ ਦਿੱਲੀ-ਹਰਿਆਣਾ ਵਿਚ ਮੁਲਜ਼ਮ ਵਿਰੁਧ 4 ਕੇਸ ਦਰਜ ਹਨ। ਉਹ ਵੀ ਹਰਿਆਣਾ ਅਤੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰਹਿ ਕੇ ਆਇਆ ਹੈ। ਇਥੇ ਉਨ੍ਹਾਂ ਦੀ ਮੁਲਾਕਾਤ ਜੱਗੂ ਭਗਵਾਨਪੁਰੀਆ ਨਾਲ ਹੋਈ।

ਇਹ ਵੀ ਪੜ੍ਹੋ: ਕਸਟਮ ਵਿਭਾਗ ਨੇ ਅੰਤਰਰਾਸ਼ਟਰੀ ਹਵਾਈਅੱਡੇ ਤੋਂ ਬਰਾਮਦ ਕੀਤਾ 49 ਲੱਖ ਦਾ ਸੋਨਾ 

1. ਮੁਕੱਦਮਾ ਨੰਬਰ 639/2015 ਜੁਰਮ 307 ਆਈ.ਪੀ.ਸੀ. ਥਾਣਾ ਅਸੌਧਾ, ਝੱਜਰ, ਹਰਿਆਣਾ।

2. ਮੁਕੱਦਮਾ ਨੰਬਰ 405/2017 ਜੁਰਮ 392/34 ਆਈ.ਪੀ.ਸੀ ਥਾਣਾ ਕੰਜਵਾਲਾ ਦਿੱਲੀ।

3. ਮੁਕੱਦਮਾ ਨੰਬਰ 10 ਮਿਤੀ 9-01-2018 ਜੁਰਮ 307/34 IPC 25/54/59 ਅਸਲਾ ਐਕਟ ਥਾਣਾ ਨਜਫਗੜ੍ਹ, ਦਿੱਲੀ।

4. ਮੁਕੱਦਮਾ ਨੰਬਰ 40/2018 ਜੁਰਮ 353/186/307 ਆਈ.ਪੀ.ਸੀ ਥਾਣਾ ਅਸੌਧਾ, ਝੱਜਰ, ਹਰਿਆਣਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ 22 ਮਈ ਨੂੰ ਮੁਲਜ਼ਮ ਵਿਰੁਧ ਧਾਰਾ 307/34 ਆਈਪੀਸੀ 25/54/59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲਡਨ ਗੇਟ ਅੰਮ੍ਰਿਤਸਰ ਨੇੜੇ ਹੋਟਲ ਦੇ ਬਾਹਰ ਖੜ੍ਹੇ ਦੋਸਤਾਂ 'ਤੇ ਗੋਲੀਆਂ ਚਲਾਈਆਂ ਸਨ। ਜਾਂਚ ਵਿਚ ਜੱਗੂ ਗੈਂਗ ਦਾ ਨਾਮ ਸਾਹਮਣੇ ਆਇਆ।

ਪੁਲਿਸ ਨੇ ਇਸ ਮਾਮਲੇ 'ਚ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ 'ਚੋਂ ਦੀਪਕ ਰਾਠੀ ਦਾ ਨਾਂ ਵੀ ਪੁਛਗਿਛ ਤੋਂ ਬਾਅਦ ਹੀ ਸਾਹਮਣੇ ਆਇਆ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਕਾਰ ਵੀ ਘਟਨਾ ਤੋਂ ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ਤੋਂ ਲੁੱਟੀ ਗਈ ਸੀ।

Location: India, Punjab

SHARE ARTICLE

ਏਜੰਸੀ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement