ਮੰਤਰੀ ਬਲਕਾਰ ਸਿੰਘ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ
Published : Jul 18, 2023, 7:53 pm IST
Updated : Jul 18, 2023, 7:53 pm IST
SHARE ARTICLE
photo
photo

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ

 

 ਚੰਡੀਗੜ੍ਹ, 18 ਜੁਲਾਈ:- ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ  ਟਰੱਸਟਾਂ ਦੇ ਚੇਅਰਮੈਨਾਂ ਨਾਲ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।  ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ।

 ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ।  ਸਥਾਨਕ ਸਰਕਾਰਾਂ ਬਾਰੇ ਮੰਤਰੀ, ਬਲਕਾਰ ਸਿੰਘ ਨੇ ਚੇਅਰਮੈਨਾਂ ਨੂੰ ਵਡਮੁੱਲੀ ਮਾਰਗਦਰਸ਼ਨ ਅਤੇ ਸਮਝ ਪ੍ਰਦਾਨ ਕੀਤੀ, ਜਿਸ ਨਾਲ ਉਹ ਆਪੋ-ਆਪਣੇ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ।

 ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ।  ਟਰੱਸਟਾਂ ਦੇ ਚੇਅਰਮੈਨਾਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਏਜੰਡੇ ਅਤੇ ਪ੍ਰਸਤਾਵ ਵੀ ਪੇਸ਼ ਕੀਤੇ।

 ਬਲਕਾਰ ਸਿੰਘ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਇੱਛਾ ਰੱਖਦੀ ਹੈ।  ਇਸ ਅਨੁਸਾਰ ਮੰਤਰੀ ਨੇ ਟਰੱਸਟਾਂ ਦੇ ਚੇਅਰਮੈਨਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

 ਬਲਕਾਰ ਸਿੰਘ ਨੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਕੇਂਦਰਿਤ ਕੀਤਾ।  ਉਨ੍ਹਾਂ ਟਿਕਾਊ ਅਤੇ ਸਮਾਵੇਸ਼ੀ ਸ਼ਹਿਰੀ ਥਾਵਾਂ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਸਾਰੇ ਨਿਵਾਸੀਆਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗਾ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਹਾਜ਼ਰ ਸਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement