ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਸੀ.ਏ. ਜਸਵਿੰਦਰ ਡਾਂਗ ਗ੍ਰਿਫ਼ਤਾਰ
Published : Jul 18, 2023, 8:41 pm IST
Updated : Jul 18, 2023, 8:41 pm IST
SHARE ARTICLE
Image: For representation purpose only.
Image: For representation purpose only.

ਉਹਨਾਂ ਦਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿਚ ਇਸ ਦੇ ਰਜਿਸਟਰਡ ਦਫ਼ਤਰ ਵਿਚ ਹੋ ਦਿਖਾਈ ਗਈ ਸੀ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਥੇ ਦਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਦਰਜ ਐਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ ਹਰਿਆਣੇ ਨੂੰ ਜਗ੍ਹਾ ਦੇਣ ਦਾ ਗਵਰਨਰ ਨੂੰ ਕੋਈ ਅਧਿਕਾਰ ਨਹੀਂ : ਰਾਜੇਵਾਲ

ਉਹਨਾਂ ਦਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿਚ ਇਸ ਦੇ ਰਜਿਸਟਰਡ ਦਫ਼ਤਰ ਵਿਚ ਹੋ  ਦਿਖਾਈ ਗਈ ਸੀ, ਜਦਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ।

ਇਹ ਵੀ ਪੜ੍ਹੋ: ਅਮਰੀਕੀ ਫ਼ੌਜੀ ਉੱਤਰੀ ਕੋਰੀਆ ’ਚ ਗ੍ਰਿਫ਼ਤਾਰ 

ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ। ਹਾਲਾਂਕਿ ਸਚਾਈ ਇਹ ਹੈ ਕਿ ਉਸ ਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿਚ ਹੋਈ ਹੀ ਨਹੀਂ ਸੀ।

ਇਹ ਵੀ ਪੜ੍ਹੋ: ਸਾਤਵਿਕ ਨੇ ਸਭ ਤੋਂ ਤੇਜ਼ ਬੈਡਮਿੰਟਨ ‘ਹਿੱਟ’ ਦਾ ਗਿਨੀਜ਼ ਰੀਕਾਰਡ ਬਣਾਇਆ

ਬੁਲਾਰੇ ਨੇ ਦਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐਲ. ਵਿਚ ਲਗਭਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਸੇਬੀ ਵਲੋਂ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਨ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement