ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਠੋਸ ਕਦਮ: ਡਾ. ਬਲਜੀਤ ਕੌਰ
Published : Jul 18, 2023, 3:29 pm IST
Updated : Jul 18, 2023, 3:29 pm IST
SHARE ARTICLE
Dr. Baljit Kaur
Dr. Baljit Kaur

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ: ਲੁਟੇਰੇ ਨਾਲ ਭਿੜੀ ਮਹਿਲਾ, ਹਵਾਈ ਫਾਇਰ ਕਰ ਕੇ ਫਰਾਰ ਹੋਇਆ ਲੁਟੇਰਾ

ਉਨ੍ਹਾਂ ਦਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਉਣ ਵਾਲੀਆਂ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ: ਵਿਜੇ ਸਾਂਪਲਾ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿਤਾ ਅਸਤੀਫ਼ਾ

ਮੰਤਰੀ ਨੇ ਦਸਿਆ ਕਿ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਦੀਆਂ ਇਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੂਜੇ ਦਿਨ ਵੀ ਜਾਰੀ; 26 ਪਾਰਟੀਆਂ ਦੇ ਆਗੂ ਹੋਏ ਸ਼ਾਮਲ

ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਅਪਣਾ ਯੋਗਦਾਨ ਪਾ ਸਕਣ।

ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਇਹ ਵੀ ਪੜ੍ਹੋ: ਕੁਰੂਕਸ਼ੇਤਰ 'ਚ ਬਣੇਗਾ ਸਿੱਖ ਅਜਾਇਬ ਘਰ, ਮੁੱਖ ਮੰਤਰੀ ਮਨੋਹਰ ਲਾਲ ਰੱਖਣਗੇ ਨੀਂਹ ਪੱਥਰ 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਮਾਧਵੀ ਕਟਾਰੀਆ ਨੇ ਦਸਿਆ ਕਿ ਵਿਭਾਗੀ ਅਧਿਕਾਰੀਆਂ ਵਲੋਂ 07 ਅਗਸਤ 2023 ਤਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓ. ਨੂੰ 15 ਅਗਸਤ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤਕ ਰਿਪੋਰਟ ਭੇਜਣ ਦੇ ਆਦੇਸ਼ ਦਿਤੇ। ਉਨ੍ਹਾਂ ਵਿਚੋਂ ਸੂਬਾ ਪੱਧਰ ’ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਤ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement