
ਕਿਹਾ, ਭਾਜਪਾ ਅਤੇ 'ਆਪ' ਨੂੰ ਪਵਿੱਤਰ ਗ੍ਰੰਥਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਤੇ ਬਿੱਲ ਨੂੰ ਪਾਸ ਕਰਵਾਉਣ ਲਈ ਕੇਂਦਰ ਕੋਲ ਮੁੱਦਾ ਉਠਾਉਣਾ ਚਾਹੀਦਾ ਹੈ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਅਤੇ 'ਆਪ' ਦੇ ਸੂਬਾ ਪ੍ਰਧਾਨਾਂ ਅਤੇ ਆਗੂਆਂ ਨੂੰ ਪਵਿੱਤਰ ਗ੍ਰੰਥਾਂ ਦੀ ਬੇਅਦਬੀਆਂ ਤੇ ਰੋਕ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ 'ਤੇ ਦਬਾਅ ਪਾ ਕੇ ਸੂਬੇ 'ਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖਤਮ ਕਰਨ ਲਈ ਅਪਣੇ ਅਹੁਦੇ ਦੀ ਵਰਤੋਂ ਕਰਨ। ਅੱਜ ਇਕ ਟਵੀਟ ਵਿਚ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ 2021 ਵਿਚ ਗ੍ਰਹਿ ਮੰਤਰਾਲੇ ਨੂੰ ਭੇਜੇ ਇਕ ਪੱਤਰ ਨੂੰ ਸਾਂਝਾ ਕਰਦੇ ਹੋਏ, 'ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018, ਅਤੇ ਫੌਜਦਾਰੀ ਜਾਬਤਾ (ਪੰਜਾਬ ਸੋਧ) ਬਿੱਲ 2018 ਬਾਰੇ ਜ਼ਿਕਰ ਕੀਤਾ।
ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਧਿਰਾਂ ਦੇ ਗਠਜੋੜ ਦਾ ਐਲਾਨ: 2024 ਵਿਚ ਹੋਵੇਗਾ ‘ਇੰਡੀਆ’ ਬਨਾਮ ‘ਐਨ.ਡੀ.ਏ.’
ਉਹਨਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਕੋਲ ਉਠਾਉਣ ਅਤੇ ਇਸ ਬਿੱਲ ਨੂੰ ਜਲਦ ਤੋਂ ਜਲਦ ਪਾਸ ਕਰਵਾਉਣ ਤਾਂ ਜੋ ਧਾਰਮਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ। ਰੰਧਾਵਾ ਜੀ ਨੇ ਆਪਣੇ ਟਵੀਟ ਵਿਚ ਜ਼ਿਕਰ ਕੀਤਾ ਕਿ ਪੰਜਾਬ ਕਾਂਗਰਸ ਵੱਲੋਂ ਸੂਬੇ ਵਿਚ ਅਪਣੇ ਸ਼ਾਸਨ ਦੌਰਾਨ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ ਗਏ ਸਨ।
To safeguard our holy books and to eliminate the sacrilege attempts @INCPunjab, during its rule, had passed Bills in the Vidhan Sabha for amendments in the existing punishment provision. The bills were given assent by the Punjab governor but are pending for H.E. the President of… pic.twitter.com/ZEgAf0HGJT
ਇਹ ਵੀ ਪੜ੍ਹੋ: ਸੜਕ ਸੁਰੱਖਿਆ ਦੀ ਸ਼੍ਰੇਣੀ ਵਿਚ ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਮਿਲੇਗਾ "FICCI National Road Safety Awards"
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਜੀ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖ਼ਤਮ ਕਰਨ ਲਈ ਮੌਜੂਦਾ ਸਜ਼ਾ ਦੇ ਪ੍ਰਬੰਧਾਂ ਵਿਚ ਸੋਧਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿਤੀ ਹੈ। ਰੰਧਾਵਾ ਨੇ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਇਹ ਮੁੱਦਾ ਉਠਾਇਆ ਗਿਆ ਸੀ ਅਤੇ ਬਿੱਲ ਪਾਸ ਕੀਤੇ ਗਏ ਸਨ, ਉਨ੍ਹਾਂ ਨੂੰ ਕਿਹਾ ਕਿ ਉਹ ਧਰਮ ਲਈ ਆਵਾਜ਼ ਉਠਾਉਣ ਅਤੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਵਾਉਣ ਲਈ ਹੁਣ ਅਵਾਜ਼ ਬੁਲੰਦ ਕਰਨ ਜੋ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ: ਅਰਜਨ ਢਿੱਲੋਂ ਦੀ ਐਲਬਮ 'ਸਰੂਰ' ਦੀ ਬਿਲਬੋਰਡ ਕੈਨੇਡੀਅਨ ਐਲਬਮਜ਼ ਚਾਰਟ 'ਤੇ ਦਰਜਾਬੰਦੀ!
ਇਹ ਕਹਿੰਦਿਆਂ ਕਿ ਕਾਂਗਰਸ ਪਾਰਟੀ ਸੂਬੇ ਵਿਚ ਹਾਲ ਹੀ ਵਿਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰੰਥਾਂ ਦੀ ਪਵਿੱਤਰਤਾ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਣ ਲਈ ਅਤੇ ਇਸ ਖਤਰੇ ਨਾਲ ਲੜਨ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਸਖ਼ਤ ਕਾਨੂੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ। ਸੀਨੀਅਰ ਆਗੂ ਨੇ ਇਹ ਵੀ ਕਿਹਾ ਕਿ ਇਹ ਕੋਸ਼ਿਸ਼ਾਂ ਧਾਰਮਿਕ ਆਜ਼ਾਦੀ ਅਤੇ ਸਮਾਜ ਦੇ ਤਾਣੇ-ਬਾਣੇ 'ਤੇ ਹਮਲਾ ਹੈ।
ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
ਸਾਬਕਾ ਕਾਂਗਰਸੀ ਆਗੂਆਂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਨ ਤੋਂ ਇਲਾਵਾ, ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਨੂੰ ਉਠਾਉਣ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਲੋਕਾਂ ਲਈ ਬਹੁਤ ਅਹਿਮ ਹੈ ਅਤੇ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਬਿੱਲ ਪਾਸ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਅਸੀਂ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਰੰਧਾਵਾ ਨੇ ਅੱਗੇ ਕਿਹਾ ਕਿ ਜੇਕਰ ਬਿੱਲ ਪਾਸ ਹੋ ਜਾਂਦੇ ਹਨ, ਤਾਂ ਸਾਡੀਆਂ ਪਵਿੱਤਰ ਕਿਤਾਬਾਂ ਨੂੰ ਹੋਰ ਬੇਅਦਬੀ ਤੋਂ ਬਚਾਇਆ ਜਾ ਸਕਦਾ ਹੈ।