ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
Published : Jul 18, 2023, 5:31 pm IST
Updated : Jul 18, 2023, 7:41 pm IST
SHARE ARTICLE
photo
photo

ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ

 

ਚੰਡੀਗੜ੍ਹ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’  ਨਾਲ ਸਨਮਾਨਿਤ ਕਰ ਕੇ  ਸੂਬੇ ਲਈ ਨਾਮੜਾ ਖੱਟਿਆ ਹੈ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ.  ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਇਹ ਸਨਮਾਨ  ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼  ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ  ਸਾਂਝੇ ਤੌਰ ਤੇ ਹਾਸਲ ਕੀਤਾ ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ  ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ।  

ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ)  ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement