ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਉਣਾ: ਹਰਜੀਤ ਗਰੇਵਾਲ
Published : Jul 18, 2023, 6:27 pm IST
Updated : Jul 18, 2023, 6:27 pm IST
SHARE ARTICLE
World Gatka Federation Aims to Include Gatka in Olympic Games : Harjeet Singh Grewal
World Gatka Federation Aims to Include Gatka in Olympic Games : Harjeet Singh Grewal

ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਅਤੇ ਖੋਜ ਅਕੈਡਮੀ ਸਥਾਪਤ ਕਰਨ ਦੀ ਯੋਜਨਾ

 

 

ਚੰਡੀਗੜ੍ਹ: ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿਚ ਸ਼ਾਮਲ ਕਰਾਉਣ ਪਿਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਅਧਿਕਾਰੀਆਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵਲੋਂ ਕੌਮਾਂਤਰੀ ਪਧਰ ਦੀ ਇਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਤ ਕਰਨ ਦੀ ਯੋਜਨਾ ਵੀ ਹੈ।

ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਧਿਰਾਂ ਦੇ ਗਠਜੋੜ ਦਾ ਐਲਾਨ: 2024 ਵਿਚ ਹੋਵੇਗਾ ‘ਇੰਡੀਆ’ ਬਨਾਮ ‘ਐਨ.ਡੀ.ਏ.

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਅਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇਕ ਮੀਟਿੰਗ ਦੌਰਾਨ ਕੀਤਾ ਜਿਸ ਵਿਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ,  ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨ ਦੀ ਕੀਤੀ ਮੰਗ

ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪਧਰ ਉਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਤ ਵੀ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਦਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉਦਮ ਸਦਕਾ ਭਾਰਤੀ ਉਲੰਪਿਕ ਐਸੋਸੀਏਸ਼ਨ ਵਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿਚ ਵੀ ਸ਼ਾਮਲ ਕਰਵਾਇਆ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ: ਅਰਜਨ ਢਿੱਲੋਂ ਦੀ ਐਲਬਮ 'ਸਰੂਰ' ਦੀ ਬਿਲਬੋਰਡ ਕੈਨੇਡੀਅਨ ਐਲਬਮਜ਼ ਚਾਰਟ 'ਤੇ ਦਰਜਾਬੰਦੀ! 

ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿਚ ਸ਼ਾਮਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿਚ ਦਾਖਲੇ ਵੇਲੇ 3 ਫ਼ੀ ਸਦੀ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿਚ ਗੱਤਕੇ ਬਾਰੇ ਇਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।

ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

ਉਨ੍ਹਾਂ ਦਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪਧਰ ਉਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪਧਰ ਦੀਆਂ ਖੇਡਾਂ ਵਿਚ ਸ਼ਾਮਲ ਕਰਵਾਇਆ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵਲੋਂ ਅਮਰੀਕਾ ਦੇ ਸਾਰੇ ਰਾਜਾਂ ਵਿਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement