Kapurthala News : ਐਕਟਿਵਾ ਤੇ ਪਿਕਅੱਪ ਦੀ ਟੱਕਰ, 2 ਮਾਸੂਮ ਬੱਚਿਆਂ ਸਮੇਤ ਪਿਤਾ ਦੀ ਮੌਤ, ਮਾਂ ਗੰਭੀਰ ਜ਼ਖਮੀ
Published : Jul 18, 2024, 7:44 pm IST
Updated : Jul 18, 2024, 7:44 pm IST
SHARE ARTICLE
Road Accident
Road Accident

ਕਪੂਰਥਲਾ ਤੋਂ ਘਰ ਜਾ ਰਿਹਾ ਸੀ ਪਰਿਵਾਰ

Kapurthala News : ਕਪੂਰਥਲਾ ਜ਼ਿਲ੍ਹੇ ਦੇ ਉੱਚਾ ਪਿੰਡ ਨੇੜੇ ਫੱਤੂਢੀਂਗਾ ਰੋਡ 'ਤੇ ਐਕਟਿਵਾ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਸਮੇਤ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ 'ਚ ਡਾਕਟਰਾਂ ਨੇ ਦੋਵਾਂ ਬੱਚਿਆਂ ਅਤੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ ਹੈ ਜਦਕਿ ਬੱਚਿਆਂ ਦੀ ਮਾਂ ਗੰਭੀਰ ਜ਼ਖਮੀ ਹੈ। 

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਹਰਦੀਪ ਸਿੰਘ ਨੇ ਦੱਸਿਆ ਕਿ ਘਟਨਾ ਕੱਲ ਦੇਰ ਸ਼ਾਮ ਦੀ ਹੈ। ਮੁਲਜ਼ਮ ਡਰਾਈਵਰ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਲਦੀ ਹੀ ਮੁਲਜ਼ਮ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 ਕਪੂਰਥਲਾ ਤੋਂ ਘਰ ਜਾ ਰਿਹਾ ਸੀ ਪਰਿਵਾਰ 

ਹਾਦਸੇ 'ਚ ਜ਼ਖਮੀ ਔਰਤ ਸੁਰਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀ ਧਰਮਕੋਟ ਮੋਗਾ ਨੇ ਦੱਸਿਆ ਕਿ ਉਹ ਆਪਣੇ ਪਤੀ ਰਣਜੀਤ ਸਿੰਘ ਅਤੇ ਦੋ ਬੱਚਿਆਂ ਗੋਰਾ (6) ਅਤੇ ਲਕਸ਼ਮੀ (5) ਨਾਲ ਆਪਣੀ ਐਕਟਿਵਾ 'ਤੇ ਕਪੂਰਥਲਾ ਤੋਂ ਆਪਣੇ ਪਿੰਡ ਫੱਤੂਢੀਂਗਾ ਨੂੰ ਜਾ ਰਹੀ ਸੀ।  ਜਦੋਂ ਉਹ ਪਿੰਡ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਪਿੱਕਅੱਪ ਗੱਡੀ ਨਾਲ ਟੱਕਰ ਹੋ ਗਈ। ਜਿਸ ਕਾਰਨ ਉਹ ਸਾਰੇ ਗੰਭੀਰ ਜ਼ਖਮੀ ਹੋ ਗਏ।

ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਜ਼ਖ਼ਮੀਆਂ ਨੂੰ ਏਐਸਆਈ ਅਮਰੀਕ ਸਿੰਘ, ਕਾਂਸਟੇਬਲ ਵਿਪਨ ਅਤੇ ਰੋਡ ਸੇਫਟੀ ਫੋਰਸ ਦੇ ਜਵਾਨ ਅਜੇ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਦੋਵਾਂ ਬੱਚਿਆਂ ਅਤੇ ਔਰਤ ਦੇ ਪਤੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਔਰਤ ਦਾ ਇਲਾਜ ਚੱਲ ਰਿਹਾ ਹੈ। ਉਸਦਾ ਰੋ -ਰੋ ਬੁਰਾ ਹਾਲ ਹੈ।

ਪੁਲੀਸ ਨੇ ਪਿੱਕਅੱਪ ਨੂੰ ਕੀਤਾ ਜ਼ਬਤ 

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਫੱਤੂਢੀਂਗਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿਕਅੱਪ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਚਾਲਕ ਸ਼ੰਕਰ ਪੁੱਤਰ ਰਾਜਵੰਤ ਸਿੰਘ ਵਾਸੀ ਪਿੰਡ ਮਹਿੰਡਵਾਲ ਦੇ ਖਿਲਾਫ਼ BNS ਦੀ ਧਾਰਾ 281,106 (1), 125 (ਏ), 125 (ਬੀ) ਤਹਿਤ ਮਾਮਲਾ ਦਰਜ ਕਰ ਲਿਆ ਹੈ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement