Punjab Weather Update: ਪੰਜਾਬ ਵਿਚ ਬੀਤੇ ਦਿਨ ਪਏ ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
Published : Jul 18, 2024, 8:24 am IST
Updated : Jul 18, 2024, 8:31 am IST
SHARE ARTICLE
Punjab Weather Update
Punjab Weather Update

Punjab Weather Update: ਪੰਜਾਬ ਵਿੱਚ ਇਸ ਸੀਜ਼ਨ ਵਿਚ ਹੁਣ ਤੱਕ 38 ਫੀਸਦੀ ਘੱਟ ਮੀਂਹ ਪੈ ਰਿਹਾ ਹੈ। 1

Punjab Weather Update: ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੇ ਬਾਵਜੂਦ ਬੁੱਧਵਾਰ ਨੂੰ ਮੀਂਹ ਨਹੀਂ ਪਿਆ ਪਰ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ 'ਚ ਮਾਨਸੂਨ ਸੁਸਤ ਹੈ। ਜਿਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ 'ਚ ਬਣਿਆ ਘੱਟ ਦਬਾਅ ਹੈ। ਮਾਨਸੂਨ ਦੀਆਂ ਹਵਾਵਾਂ ਘੱਟ ਦਬਾਅ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਦਾ ਅਸਰ ਵੈਸਟਰਨ ਡਿਸਟਰਬੈਂਸ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ:Aanvi Kamdar News: ਮਸ਼ਹੂਰ ਇੰਸਟਾਗ੍ਰਾਮ ਪ੍ਰਭਾਵਕ ਦੀ ਹੋਈ ਦਰਦਨਾਕ ਮੌਤ, ਰੀਲ ਬਣਾਉਂਦੇ ਸਮੇਂ 300 ਫੁੱਟ ਡੂੰਘੀ ਖੱਡ ਵਿੱਚ ਡਿੱਗੀ

ਪੰਜਾਬ ਵਿੱਚ ਸਵੇਰੇ 9 ਵਜੇ ਤੱਕ ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਬੰਗਾਲ ਤੋਂ ਆਉਣ ਵਾਲੀਆਂ ਮਾਨਸੂਨ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Gurmeet Singh Khaira: ਗੁਰਮੀਤ ਸਿੰਘ ਖਹਿਰਾ ਪੰਜਾਬ ਦੇ ਰਾਜਪਾਲ ਦੇ ਸੂਚਨਾ ਅਧਿਕਾਰੀ ਬਣੇ

ਇਸ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਵਣ ਸ਼ੁਰੂ ਹੋ ਗਿਆ ਹੈ। ਅਨੁਮਾਨ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ ਵਿੱਚ ਮਾਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ:  Panthak News: ਸਿੱਖ ਕੌਮ ਨੂੰ ਭੰਬਲਭੂਸਿਆਂ ਵਿਚ ਨਾ ਪਾਉ ‘ਜਥੇਦਾਰ ਜੀ’: ਰਤਨ ਸਿੰਘ  

ਪੰਜਾਬ ਵਿੱਚ ਇਸ ਸੀਜ਼ਨ ਵਿਚ ਹੁਣ ਤੱਕ 38 ਫੀਸਦੀ ਘੱਟ ਮੀਂਹ ਪੈ ਰਿਹਾ ਹੈ। 1 ਜੂਨ ਤੋਂ ਸ਼ੁਰੂ ਹੋਏ ਬਰਸਾਤ ਦੇ ਸੀਜ਼ਨ 'ਚ 17 ਜੁਲਾਈ ਤੱਕ 87.5 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜਦਕਿ ਆਮ ਤੌਰ 'ਤੇ 140.7 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ। ਪੰਜਾਬ ਦੇ ਸਿਰਫ਼ 4 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਹੁਣ ਤੱਕ ਆਮ ਮੀਂਹ ਪਿਆ ਹੈ। ਮੌਸਮ ਵਿਭਾਗ ਮੁਤਾਬਕ 20 ਫੀਸਦੀ ਤੱਕ ਘੱਟ ਬਾਰਿਸ਼ ਨੂੰ ਆਮ ਮੰਨਿਆ ਜਾਂਦਾ ਹੈ। ਅੰਮ੍ਰਿਤਸਰ ਵਿੱਚ 19% ਘੱਟ ਮੀਂਹ ਪਿਆ ਜਦੋਂ ਕਿ ਤਰਨਤਾਰਨ ਵਿੱਚ ਆਮ ਨਾਲੋਂ 22% ਵੱਧ ਮੀਂਹ ਪਿਆ। ਮਾਨਸਾ ਵਿੱਚ 21 ਫੀਸਦੀ ਅਤੇ ਸੰਗਰੂਰ ਵਿੱਚ 13 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਬਾਕੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਵਿੱਚ 77% ਘੱਟ ਅਤੇ ਹੁਸ਼ਿਆਰਪੁਰ ਵਿੱਚ 76% ਘੱਟ ਮੀਂਹ ਪਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement