Karan Aujla Accident : ਸ਼ੂਟਿੰਗ ਦੌਰਾਨ ਪੰਜਾਬੀ ਗਾਇਕ Karan Aujla ਦੀ ਪਲਟੀ ਗੱਡੀ, ਲੱਗੀਆਂ ਸੱਟਾਂ
Published : Jul 18, 2024, 9:19 pm IST
Updated : Jul 18, 2024, 9:53 pm IST
SHARE ARTICLE
 Karan Aujla Accident
Karan Aujla Accident

ਗਾਇਕ ਕਰਨ ਔਜਲਾ ਹੋਏ ਹਾਦਸੇ ਦਾ ਸ਼ਿਕਾਰ ,ਵਾਲ-ਵਾਲ ਬਚੀ ਜਾਨ

 

Karan Aujla Accident :  ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਹਨਾਂ ਦੀ ਗਰਦਨ ਦੀ ਹੱਡੀ ਟੁੱਟਣੋ ਬਚ ਗਈ ਹੈ। 

ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।
 

ਇਸ ਵੀਡੀਓ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਰਨ ਔਜਲਾ ਇੱਕ ਰੇਸਿੰਗ ਕਾਰ ਨੂੰ ਭਜਾ ਕੇ ਲਿਆ ਰਹੇ ਹਨ ਅਤੇ ਅਚਾਨਕ ਹੀ ਇਹ ਕਾਰ ਪਲਟ ਜਾਂਦੀ ਹੈ। ਇਹ ਸੀਨ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਕਾਰ ਅਸਲ ਵਿੱਚ ਹੀ ਪਲਟ ਗਈ। ਇਸ ਦੁਰਘਟਨਾ ਤੋਂ ਬਾਅਦ ਕਰਨ ਔਜਲਾ ਦੇ ਕੁਝ ਸੱਟਾਂ ਵੀ ਲੱਗੀਆਂ ਹਨ ਪਰ ਉਹਨਾਂ ਦੀ ਜਾਨ ਸੁਰੱਖਿਅਤ ਹੈ। 

ਕਰਨ ਔਜਲਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ‘ਤੇ ਕਈ ਤਰ੍ਹਾਂ ਦੀਆਂ ਪ੍ਰਤਿਕਿਰਿਆਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।  ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਪਬਲਿਕ ਸਟੰਟ ਹੈ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।  ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੁਰਾਣਾ ਹੈ ਪਰ ਕਰਨ ਔਜਲਾ ਵੱਲੋਂ ਹੁਣੇ ਹੁਣੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement