Nawanshahr News : ਲਾਰੈਂਸ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ , 3 ਹਥਿਆਰ ਅਤੇ 15 ਜਿੰਦਾ ਕਾਰਤੂਸ ਬਰਾਮਦ
Published : Jul 18, 2024, 7:27 pm IST
Updated : Jul 18, 2024, 7:27 pm IST
SHARE ARTICLE
Two Members of Lawrence gang arrested
Two Members of Lawrence gang arrested

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ

Nawanshahr News : ਨਵਾਂਸ਼ਹਿਰ ਜ਼ਿਲ੍ਹੇ ਵਿੱਚ ਪੁਲਿਸ ਨੇ ਲਾਰੈਂਸ ਗੈਂਗ ਦੇ 2 ਆਰੋਪੀਆਂ ਨੂੰ 3 ਹਥਿਆਰਾਂ ਅਤੇ 15 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਲੋਹ ਰੋਡ 'ਤੇ ਪਿੰਡ ਸਲੋਹ 'ਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਸ ਚੈਕਿੰਗ ਦੌਰਾਨ ਬਾਈਕ ਸਵਾਰ ਓਮ ਬਹਾਦਰ ਉਰਫ ਸਾਹਿਲ ਵਾਸੀ ਪਿੰਡ ਸਲੋਹ ਨਵਾਂਸ਼ਹਿਰ ਅਤੇ ਸਿਮਰਨ ਸਿੰਘ ਉਰਫ ਗਿਆਨੀ ਪੁੱਤਰ ਜਸਵਿੰਦਰ ਸਿੰਘ ਵਾਸੀ ਡਿਪੂ ਵਾਲੀ ਗਲੀ, ਵਿਕਾਸ ਨਗਰ ਨਵਾਂਸ਼ਹਿਰ ਨੂੰ ਕਾਬੂ ਕੀਤਾ ਗਿਆ ਹੈ।

ਚੈਕਿੰਗ ਦੌਰਾਨ ਕੀਤਾ ਗ੍ਰਿਫਤਾਰ  

ਪੁਲੀਸ ਅਨੁਸਾਰ ਸਿਟੀ ਪੁਲੀਸ ਸਟੇਸ਼ਨ ਦੇ ਏਐਸਆਈ ਸੁਰਿੰਦਰ ਕੁਮਾਰ ਆਪਣੀ ਟੀਮ ਸਮੇਤ ਪਿੰਡ ਸਲੋਹ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਫਿਰ ਬਾਈਕ 'ਤੇ ਸਵਾਰ ਦੋ ਨੌਜਵਾਨਾਂ ਦੀ ਤਲਾਸ਼ੀ ਲਈ ਗਈ। ਪੁਲੀਸ ਨੇ ਆਰੋਪੀ ਓਮ ਬਹਾਦਰ ਉਰਫ਼ ਸਾਹਿਲ ਕੋਲੋਂ 2 ਪਿਸਤੌਲ ਅਤੇ 11 ਕਾਰਤੂਸ ਅਤੇ ਸਿਮਰਨ ਸਿੰਘ ਉਰਫ਼ ਗਿਆਨੀ ਕੋਲੋਂ ਇੱਕ ਪਿਸਤੌਲ ਅਤੇ 4 ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ।

ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ

ਮੁਲਜ਼ਮਾਂ ਦੀ ਪਛਾਣ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਹੈ। ਪੁਲੀਸ ਨੇ ਉਕਤ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਤਫ਼ਤੀਸ਼ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਨੇ ਇਹ ਹਥਿਆਰ ਕਿਸ ਕੋਲੋਂ ਖਰੀਦੇ ਸਨ, ਇਨ੍ਹਾਂ ਹਥਿਆਰਾਂ ਨਾਲ ਇਨ੍ਹਾਂ ਮੁਲਜ਼ਮਾਂ ਨੇ ਕੀ ਅਪਰਾਧ ਕੀਤਾ ਸੀ। ਇਸ ਸਬੰਧੀ ਵੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

 

Location: India, Punjab, Nawan Shahr

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement