Amritsar Darbar Sahib Bomb Threat :ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਹਿਰਾਸਤ 'ਚ ਲਿਆ

By : BALJINDERK

Published : Jul 18, 2025, 1:21 pm IST
Updated : Jul 18, 2025, 1:33 pm IST
SHARE ARTICLE
ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਹਿਰਾਸਤ 'ਚ ਲਿਆ
ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਹਿਰਾਸਤ 'ਚ ਲਿਆ

ਮਾਮਲੇ 'ਚ ਦੋ FIR ਦਰਜ, SGPC ਨੇ ਜਾਂਚ 'ਚ ਦਿੱਤਾ ਸਹਿਯੋਗ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

Amritsar Darbar Sahib Bomb Threat News in Punjabi - ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਦੀ ਪਛਾਣ ਸ਼ੁਭਮ ਦੂਬੇ ਵਜੋਂ ਹੋਈ ਹੈ ਜੋ ਹਰਿਆਣੇ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਕਮਿਸ਼ਨਰ ਨੇ ਦੱਸਿਆ ਕਿ  ਮੁਲਜ਼ਮ ਕਈ ਆਈ ਟੀ ਕੰਪਨੀਆਂ ’ਚ ਸਾਫ਼ਟ ਇੰਜੀਨੀਅਰ ਵਜੋਂ ਕੰਮ ਕਰ ਚੁੱਕਾ ਹੈ।ਜਿਸ ਨੇ ਆਧੁਨਿਕ ਤਕਨੀਕ ਦਾ  ਗਲ਼ਤ ਇਸਤੇਮਾਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਈ ਮੇਲਾਂ ਭੇਜੀਆਂ। ਉਨ੍ਹਾਂ ਦੱਸਿਆ ਕਿ 14 ਜੁਲਾਈ ਨੂੰ ਪਹਿਲੀ ਮੇਲ ਮਿਲੀ ਸੀ ਉਦੋਂ ਤੋਂ ਹੀ ਪੁਲਿਸ ਨੇ ਤਕਨੀਕੀ ਮਾਹਿਰਾਂ ਨੂੰ ਜਾਂਚ ਵਿਚ ਲਾ ਦਿੱਤਾ ਸੀ । ਜਾਂਚ ’ਚ ਸਾਹਮਣੇ ਆਇਆ ਕਿ ਮੁਲਜ਼ਮ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਦੀ ਆਈਡੀ ਹੈਕ ਕਰਕੇ ਈਮੇਲਾਂ ਭੇਜੀਆਂ ਸੀ ।  

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੱਲ੍ਹ ਆਪਣੀ ਰਿਹਾਇਸ਼ ਉਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਪਵਿੱਤਰ ਅਤੇ ਪੂਜਣਯੋਗ ਹਨ ਜਿਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

(For more news apart from  Amritsar Police Detain Suspect Who Sent Threatening Email to Darbar Sahib News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement