Malerkotla News : ਸੀਐਮ ਭਗਵੰਤ ਮਾਨ ਨੇ ਅਮਰਗੜ੍ਹ ਤੇ ਅਹਿਮਦਗੜ੍ਹ 'ਚ ਬਣਾਏ ਦੋ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

By : BALJINDERK

Published : Jul 18, 2025, 3:32 pm IST
Updated : Jul 18, 2025, 3:32 pm IST
SHARE ARTICLE
CM Bhagwant Mann
CM Bhagwant Mann

Malerkotla News : ਅਮਰਗੜ੍ਹ ਤੇ ਅਹਿਮਦਗੜ੍ਹ 'ਚ ਬਣਾਏ ਗਏ ਕੰਪਲੈਕਸ, ਦੋ ਨਵੇਂ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

Malerkotla News in Punjabi : ਮਲੇਰਕੋਟਲਾ ਤੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਇਲਾਕਾ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਦੋ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਅਮਰਗੜ੍ਹ ਅਨਾਜ ਮੰਡੀ ਵਿਖੇ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲਾਂ ਕਚਹਿਰੀਆਂ ’ਚ ਖੱਜਲ ਖੁਆਰੀ ਹੁੰਦੀ ਸੀ। ਲੋਕਾਂ ਦੀ ਖੱਜਲ ਖੁਆਰੀ ਘੱਟ ਕਰ ਰਹੇ ਹਾਂ। ਸਿਸਟਮ ਨੂੰ ਠੀਕ ਕਰਨ ’ਚ ਸਮਾਂ ਤਾਂ ਲੱਗਿਆ ਪਰ ਗੱਡੀ ਲੀਹ ਤੇ ਆ ਗਈ ਹੈ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਵਲੋਂ ਉਦਘਾਟਨ ਕੀਤਾ ਗਿਆ ਹੈ। 

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕੀਤੀ ਗਈ ਹੈ। ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚ ਧੱਕਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਕਲੰਕ ਲੱਗ ਗਿਆ ਕਿ ਇਹ ਤਾਂ ਨਸ਼ੇੜੀ ਹਨ। 

ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਮਲੇਰਕੋਟਲਾ, ਐਸ.ਐਸ.ਪੀ. ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।

(For more news apart from CM Bhagwant Mann inaugurated two new tehsil complexes built in Amargarh and Ahmedgarh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement