
Diljit Dosanjh News : ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਮਰਸੀਡੀਜ਼ 'ਚ ਹੋਏ ਰਵਾਨਾ, ਸਟਾਫ ਨੂੰ ਫੋਟੋਆਂ ਖਿੱਚਣ ਤੋਂ ਕੀਤਾ ਮਨ੍ਹਾ
Amritsar News in Punjabi : ਫ਼ਿਲਮ ‘ਸਰਦਾਰ ਜੀ 3’ ਦੇ ਵਿਵਾਦ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਉਨ੍ਹਾਂ ਦੇ ਦੌਰੇ ਬਾਰੇ ਕੋਈ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ, ਪਰ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਦੇਖ ਕੇ ਪ੍ਰਸ਼ੰਸਕਾਂ ਨੇ ਬਹੁਤ ਸਾਰੀਆਂ ਫੋਟੋਆਂ ਖਿੱਚੀਆਂ ਅਤੇ ਅਦਾਕਾਰ ਨੇ ਵੀ ਬਹੁਤ ਪਿਆਰ ਦਿਖਾਇਆ।
ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਕੱਲ੍ਹ ਦੇਰ ਸ਼ਾਮ ਲਗਭਗ 4 ਵਜੇ ਆਪਣੇ ਨਿੱਜੀ ਜੈੱਟ ’ਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ। ਇਸ ਤੋਂ ਬਾਅਦ ਉਹ ਜਲਦੀ ਹੀ ਆਪਣੀ ਮਰਸੀਡੀਜ਼ ’ਚ ਉੱਥੋਂ ਤੋਂ ਰਵਾਨਾ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦਾ ਜੈੱਟ ਵਾਪਸ ਚਲਾ ਗਿਆ। ਇਸ ਤੋਂ ਬਾਅਦ ਦਿਲਜੀਤ ਕਿਸ ਸਥਾਨ 'ਤੇ ਹੈ, ਇਸ ਬਾਰੇ ਜਾਣਕਾਰੀ ਕਿਤੇ ਵੀ ਸਾਂਝੀ ਨਹੀਂ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਹਵਾਈ ਅੱਡੇ ਦੇ ਸਟਾਫ ਨੂੰ ਇੱਕ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਦਿਲਜੀਤ ਦੋਸਾਂਝ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹਵਾਈ ਅੱਡੇ ਤੋਂ ਬਾਹਰ ਕੱਢਿਆ ਜਾਵੇ ਅਤੇ ਕੋਈ ਵੀ ਸਟਾਫ ਫੋਟੋਆਂ ਨਾ ਖਿੱਚਣ।
ਹਾਲਾਂਕਿ ਦਿਲਜੀਤ ਦੋਸਾਂਝ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਆਪਣੇ ਪਹੁੰਚਣ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਪ੍ਰਸ਼ੰਸਕਾਂ ਨਾਲ ਘਿਰਿਆ ਹੋਇਆ ਹੈ ਅਤੇ ਸਾਰਿਆਂ ਦੇ ਸਵਾਗਤ ਨੂੰ ਸਵੀਕਾਰ ਕਰ ਰਿਹਾ ਹੈ। ਦਿਲਜੀਤ ਨੇ ਬਹੁਤ ਸਾਦੇ ਕੱਪੜੇ ਪਾਏ ਹੋਏ ਹਨ। ਉਹ ਭੂਰੇ ਰੰਗ ਦੀ ਪੈਂਟ, ਚੈੱਕ ਕਮੀਜ਼ ਵਿੱਚ ਵੀ ਨਜ਼ਰ ਆਏ ।
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫ਼ਿਲਮ ‘‘ਪੰਜਾਬ 95’’ ਲਈ ਪੰਜਾਬ ਪਹੁੰਚੇ ਹਨ। ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਤ ਹੈ, ਜੋ ਕਿ ਇੱਕ ਸਿੱਖ ਅਧਿਕਾਰ ਕਾਰਕੁਨ ਸੀ। ਖਾਲੜਾ ਨੇ ਪੰਜਾਬ ਪੁਲਿਸ ਵਲੋਂ ਕੀਤੇ ਗਏ 25,000 ਤੋਂ ਵੱਧ ਗੈਰ-ਕਾਨੂੰਨੀ ਕਤਲਾਂ, ਲਾਪਤਾ ਅਤੇ ਗੁਪਤ ਸਸਕਾਰ ਦਾ ਖੁਲਾਸਾ ਕੀਤਾ ਸੀ। ਫ਼ਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਦੁਆਰਾ ਕੀਤਾ ਗਿਆ ਹੈ। ਫ਼ਿਲਮ ਨੂੰ ਦਸੰਬਰ 2022 ਵਿੱਚ ਸੀਬੀਐਫਸੀ ਨੂੰ ਸੌਂਪਿਆ ਗਿਆ ਸੀ, ਪਰ ਅਜੇ ਤੱਕ ਭਾਰਤੀ ਰਿਲੀਜ਼ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ।
(For more news apart from Diljit Dosanjh arrives in Punjab in private jet first time after film controversy News in Punjabi, stay tuned to Rozana Spokesman)