Jalalabad News : ਘਰ ਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਔਰਤ ਨੇ ਕੀਤੀ ਆਤਮਹੱਤਿਆ

By : BALJINDERK

Published : Jul 18, 2025, 6:52 pm IST
Updated : Jul 18, 2025, 6:52 pm IST
SHARE ARTICLE
ਘਰ ਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਔਰਤ ਨੇ ਕੀਤੀ ਆਤਮਹੱਤਿਆ
ਘਰ ਵਾਲੇ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਔਰਤ ਨੇ ਕੀਤੀ ਆਤਮਹੱਤਿਆ

Jalalabad News : ਤਿੰਨ ਸਾਲਾਂ ਤੋਂ ਰਹਿ ਰਹੀ ਸੀ ਪੇਕੇ ਘਰ

Jalalabad News in Punjabi : ਜਲਾਲਾਬਾਦ ਹਲਕੇ ਦੇ ਪਿੰਡ ਘਾਗਾਂ ਖੁਰਦ ਦੇ ਢਾਣੀ ਟਾਲਾ ਸਾਹਿਬ ਤੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ।

ਜਾਣਕਾਰੀ ਮੁਤਾਬਕ ਸਤਨਾਮ ਕੌਰ ਦਾ ਨੌ ਸਾਲ ਪਹਿਲਾਂ ਪਿੰਡ ਚੱਕ ਤਾਲੀਵਾਲਾ ਮੌਹਲਾਂ ਵਿਖੇ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਹੀ ਉਸ ਦੀ ਆਪਣੇ ਪਤੀ ਅਤੇ ਸਹੁਰਿਆਂ ਦੇ ਨਾਲ ਨਹੀਂ ਬਣੀ ਪਰਿਵਾਰ ਨੇ ਕਿਹਾ ਕਿ ਸਤਨਾਮ ਕੌਰ ਦੇ ਸਹੁਰਾ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ ਅਤੇ ਉਕਤ ਸਾਰਾ ਪਰਿਵਾਰ ’ਤੇ ਦਾਜ ਦਹੇਜ ਦਾ ਮਾਮਲਾ ਵੀ ਦਰਜ ਹੋ ਗਿਆ।

ਗੱਲ ਇੱਥੇ ਹੀ ਨਹੀਂ ਰੁਕੀ ਇਸ ਤੋਂ ਬਾਅਦ ਵੀ ਕਈ ਵਾਰ ਪੰਚਾਇਤਾਂ ਜੁੜੀਆਂ ਪਰ ਮਾਮਲੇ ਦਾ ਹੱਲ ਨਹੀਂ ਹੋ ਸਕਿਆ। ਪਰਿਵਾਰ ਨੇ ਇਲਜ਼ਾਮ ਲਗਾਏ ਹਨ ਕਿ ਸਤਨਾਮ ਕੌਰ ਨੂੰ ਲਗਾਤਾਰ ਉਸਦੇ ਸਹੁਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਹ ਬੀਤੇ ਤੋਂ ਚਾਰ ਸਾਲਾਂ ਤੋਂ ਆਪਣੇ ਪੇਕੇ ਪਿੰਡ ਘਾਂਗਾ ਖੁਰਦ ਹੀ ਰਹਿ ਰਹੀ ਸੀ। ਪਰਿਵਾਰ ਨੇ ਕਿਹਾ ਕਿ ਬੀਤੀ ਰਾਤ ਸਤਨਾਮ ਕੌਰ ਨੇ ਆਪਣੇ ਪਿਤਾ ਦੇ ਨਾਲ ਗੱਲਬਾਤ ਵੀ ਕੀਤੀ ਦੁੱਖ ਸੁੱਖ ਸਾਂਝਾ ਕਰਨ ਤੋਂ ਬਾਅਦ ਪਰਿਵਾਰ ਸੌਂ ਗਿਆ ਸਵੇਰੇ 4 ਵਜੇ ਜਦ ਸਤਨਾਮ ਕੌਰ ਦੇ ਪਿਤਾ ਨੇ ਦੇਖਿਆ ਤਾਂ ਉਹ ਆਪਣੇ ਕਮਰੇ ਵਿੱਚ ਨਹੀਂ ਸੀ ਅਤੇ ਬਾਹਰ ਜਾ ਕੇ ਦੇਖਿਆ ਤਾਂ ਉਸਦੇ ਵੱਲੋਂ ਘਰ ਦੇ ਬੈਕ ਸਾਈਡ ਜਾਮਣ ਦੇ ਦਰਖ਼ਤ ਨਾਲ ਲਟਕ ਕੇ ਫਾਹਾ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਇਸਦੀ ਜਾਣਕਾਰੀ ਸਰਪੰਚ ਦੇ ਵੱਲੋਂ ਪੁਲਿਸ ਨੂੰ ਦਿੱਤੀ ਗਈ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵੀ ’ਚ ਲੈ ਲਿਆ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਕਿਹਾ ਕਿ ਉਹਨਾਂ ਦੀ ਲੜਕੀ ਦੀ ਮੌਤ ਦਾ ਕਾਰਨ ਉਸਦੇ ਸਹੁਰੇ ਹਨ ਜੋ ਉਸ ਨੂੰ ਇਨਾਂ ਜ਼ਿਆਦੇ ਤੰਗ ਪਰੇਸ਼ਾਨ ਕਰ ਰਹੇ ਸਨ ਕਿ ਉਸ ਦੇ ਵੱਲੋਂ ਆਤਮ ਹੱਤਿਆ ਕਰ ਲਈ ਗਈ ਹੈ। ਫ਼ਿਲਹਾਲ ਪਰਿਵਾਰ ਦੇ ਵੱਲੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ।

(For more news apart from Woman commits suicide, upset over husband's illicit affair News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement