ਖ਼ਬਰਾਂ |

ਤਾਜ਼ਾ |

ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ
Published : Jul 18, 2026, 3:40 pm IST
Updated : Jul 18, 2026, 3:40 pm IST
SHARE ARTICLE
Former SHO Gurjinderjit Singh Nagra on three-day police remand.
Former SHO Gurjinderjit Singh Nagra on three-day police remand.

ਗ੍ਰਿਫਤਾਰੀ ਮਗਰੋਂ ਅੱਜ ਅਦਾਲਤ ’ਚ ਕੀਤਾ ਗਿਆ ਸੀ ਪੇਸ਼

ਟਾਂਡਾ ਉੜਮੁੜ : ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (SHO) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐਸ.ਪੀ. (ਦਿਹਾਤੀ) ਜਲੰਧਰ ਦੀ ਰਿਪੋਰਟ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਦਸੂਹਾ ਸਿਵਲ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।
ਦੋਸ਼ ਹੈ ਕਿ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਦੇ ਨਾਂਅ 'ਤੇ ਲਗਭਗ 4 ਕਰੋੜ ਰੁਪਏ ਦੀ ਜ਼ਬਰੀ ਵਸੂਲੀ ਕੀਤੀ ਗਈ। ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫ.ਆਈ.ਆਰ. ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।
ਉੱਧਰ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਠੋਸ ਸਬੂਤਾਂ ਅਤੇ ਤੱਥਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement