ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ ਦੇ ਟਾਂਡਾ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ
Published : Jul 18, 2026, 1:20 pm IST
Updated : Jul 18, 2026, 1:20 pm IST
SHARE ARTICLE
Former SHO of Tanda, Hoshiarpur, Gurinderjit Singh Nagra arrested
Former SHO of Tanda, Hoshiarpur, Gurinderjit Singh Nagra arrested

FBI ਦੇ 'ਆਪਰੇਸ਼ਨ ਹਾਰਡ ਬਾਲ' 'ਚ ਨਾਮ ਆਉਣ 'ਤੇ ਵੱਡੀ ਕਾਰਵਾਈ

ਹੁਸ਼ਿਆਰਪੁਰ: ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਦੇ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਦੇ ਥਾਣਾ ਟਾਂਡਾ ਦੇ ਸਾਬਕਾ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਗਰਾ ’ਤੇ ਦੋਸ਼ ਹੈ ਕਿ ਉਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗਰੁੱਪ ਨਾਲ ਮਿਲ ਕੇ ਅਮਰੀਕਾ ਚ ਰਹਿਣ ਵਾਲੇ ਟਾਂਡਾ ਮੂਲ ਦੇ ਪਰਿਵਾਰ ਤੋਂ ਫਿਰੌਤੀ ਮੰਗੀ ਸੀ। ਐਫ.ਬੀ.ਆਈ. ਦੇ ਆਪ੍ਰੇਸ਼ਨ 'ਹਾਰਡ ਬਾਲ' ਵਿਚ ਨਾਗਰਾ ’ਤੇ ਇਸ ਪਰਿਵਾਰ ਤੋਂ ਚਾਰ ਕਰੋੜ ਰੁਪਏ ਮੰਗਣ ਦਾ ਦੋਸ਼ ਲਗਾਇਆ ਗਿਆ ਹੈ ।ਕੇਸ ਵਿਚ ਨਾਮ ਆਉਣ ਤੋਂ ਬਾਅਦ ਐਸ.ਐਚ.ਓ. ਨੂੰ ਟਾਂਡਾ ਤੋਂ ਬਦਲ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਸੀ ਤੇ ਕੇਸ ਦੀ ਜਾਂਚ ਜਲੰਧਰ ਦੇ ਇਕ ਐਸ.ਪੀ. ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਸੀ । ਜਾਂਚ ਰਿਪੋਰਟ ਦੇ ਆਧਾਰ ’ਤੇ ਨਾਗਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ਼ ਭ੍ਰਿਸ਼ਟਾਚਾਰ ਤੇ ਫਿਰੌਤੀ ਦਾ ਕੇਸ ਦਰਜ ਕੀਤਾ ਗਿਆ ਹੈ।

ਵਰਨਣਯੋਗ ਹੈ ਕਿ ਐਫ. ਬੀ. ਆਈ. ਨੇ ਜਦੋਂ ਅਮਰੀਕਾ, ਕੈਨੇਡਾ ਅਤੇ ਯੂਰਪ ਵਿਚ ਗੈਂਗਸਟਰ ਨੈਟਵਰਕਾਂ ਦੀ ਜਾਂਚ ਕੀਤੀ ਤਾਂ ਉਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨੈਟਵਰਕ ਖਿਲਾਫ਼ ਚੱਲ ਰਹੀ ਜਾਂਚ ਦੌਰਾਨ ਉਕਤ ਪੁਲਿਸ ਅਧਿਕਾਰੀ ਦਾ ਨਾਮ ਸਾਹਮਣੇ ਆਇਆ। ਅਮਰੀਕੀ ਜਾਂਚ ਏਜੰਸੀ ਦਾ ਦੋਸ਼ ਹੈ ਕਿ ਉਸ ਨੇ ਗੈਂਗਸਟਰਾਂ ਨਾਲ ਮਿਲ ਕੇ ਅਮਰੀਕੀ ਪਰਿਵਾਰ ਤੋਂ 4 ਲੱਖ ਡਾਲਰ ਦੀ ਫਿਰੌਤੀ ਮੰਗੀ ਸੀ। ਇਥੇ ਦੱਸਣ ਯੋਗ ਹੈ ਕਿ 15 ਜਨਵਰੀ ਨੂੰ ਟਾਂਡਾ ਦੇ ਪਿੰਡ ਮਿਆਣੀ ਵਿਖੇ ਤਿੰਨ ਮੋਟਰ ਸਾਈਕਲ ਸਵਾਰਾਂ ਨੇ ਹਾਰਡਵੇਅਰ ਦੀ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਐਸ. ਐਚ. ਓ. ਨੇ ਹੱਤਿਆ ਦਾ ਕੇਸ ਸੁਲਝਾਉਣ ਦਾ ਦਾਅਵਾ ਕਰਦਿਆਂ ਦੱਸਿਆ ਸੀ ਕਿ ਅਮਰੀਕਾ ਵਿਚ ਰਹਿ ਰਿਹਾ ਇਕ ਰਿਟਾਇਰਡ ਪੁਲਿਸ ਅਧਿਕਾਰੀ ਦੋਸ਼ੀ ਹੈ। ਐਸ. ਐਚ. ਓ. ਦੇ ਦੱਸਣ ਮੁਤਾਬਕ ਹੱਤਿਆ ਪਰਿਵਾਰਕ ਰੰਜਿਸ਼ ਕਰਕੇ ਹੋਈ। ਅਮਰੀਕੀ ਜਾਂਚ ਏਜੰਸੀ ਅਨੁਸਾਰ ਹੱਤਿਆ ਦਾ ਦੋਸ਼ੀ ਦੱਸੇ ਜਾਣ ਵਾਲੇ ਪਰਿਵਾਰ ਨੂੰ ਕੇਸ ਵਿਚ ਫਸਾਈ ਰੱਖਣ ਦੇ ਨਾਂਅ ’ਤੇ ਫਿਰੌਤੀ ਮੰਗੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement