ਸੁਸ਼ਮਾ ਸਵਰਾਜ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਚੁੱਕਣ : ਸੁਖਬੀਰ
Published : Aug 18, 2018, 4:41 pm IST
Updated : Aug 18, 2018, 4:42 pm IST
SHARE ARTICLE
Sushma Swaraj
Sushma Swaraj

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ ਲਗਾਤਾਰ ਵਾਪਰ ਰਹੀਆਂ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ। ਇਸ ਦੇ ਨਾਲ ਹੀ ਉਹਨਾਂ ਨੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਹਮਲਿਆਂ ਦਾ ਟਾਕਰਾ ਕਰਨ ਲਈ ਸਥਾਨਕ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਸ਼ਵਾਸ਼ਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਮੁਹਿੰਮ ਸ਼ੁਰੂ ਕਰਨ।

Sukhbir Badal Sukhbir Badal

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੱਲ ਨਿਊ ਜਰਸੀ ਵਿਚ ਹੋਇਆ ਤਿਰਲੋਕ ਸਿੰਘ ਦਾ ਕਤਲ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਅਮਰੀਕਾ ਵਿਚ ਸਿੱਖਾਂ ਉੱਤੇ ਨਫ਼ਰਤੀ ਹਮਲੇ ਦੀ ਤੀਜੀ ਘਟਨਾ ਹੈ। ਉਹਨਾਂ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਰਹਿੰਦੇ ਸਿੱਖਾਂ ਅੰਦਰ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਉਹਨਾਂ ਦੀ ਇਸ ਤਕਲੀਫ਼ ਨੂੰ ਦੂਰ ਕਰਨ ਲਈ ਤੁਰੰਤ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਮੈਂ ਸ੍ਰੀਮਤੀ ਸਵਰਾਜ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਸਲੇ ਨੂੰ ਉਚ ਪੱਧਰ ਉੱਤੇ ਉਠਾਉਣ ਤਾਂ ਕਿ ਅਮਰੀਕਾ ਵਿਚ ਵਸਦੇ ਸਿੱਖਾਂ ਦੀ ਜ਼ਿੰਦਗੀ ਅਤੇ ਸੰਪਤੀ ਦੀ ਰਾਖੀ ਕੀਤੀ ਜਾ ਸਕੇ।

Sushma SwarajSushma Swaraj

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿਰਲੋਕ ਦੇ ਸਿੰਘ ਦੇ ਕਤਲ ਤੋਂ ਪਹਿਲਾਂ 31 ਜੁਲਾਈ ਨੂੰ ਕੈਲੀਫੋਰਨੀਆ ਵਿਚ ਸੁਰਜੀਤ ਸਿੰਘ ਉੱਤੇ ਹਮਲਾ ਹੋਇਆ ਸੀ ਅਤੇ ਉਸ ਤੋਂ ਬਾਅਦ 6 ਅਗਸਤ ਨੂੰ ਕੈਲੀਫੋਰਨੀਆ ਵਿਚ ਹੀ 71 ਸਾਲ ਦੇ ਬਜ਼ੁਰਗ ਸਾਹਿਬ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਹਮਲਿਆਂ ਦੇ ਸਾਬਿਤ ਕਰ ਦਿੱਤਾ ਹੈ ਕਿ ਅਮਰੀਕੀ ਸਮਾਜ ਅਜੇ ਸਿੱਖ ਧਰਮ ਨੂੰ ਲੈ ਕੇ ਗਲਤਫਹਿਮੀਆਂ ਦਾ ਸ਼ਿਕਾਰ ਹੈ ਅਤੇ ਇਸ ਦਿਸ਼ਾ ਵਿਚ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ।

sgpcsgpc

ਉਹਨਾਂ ਕਿਹਾ ਕਿ ਸ੍ਰੀਮਤੀ ਸਵਰਾਜ ਅਮਰੀਕਾ ਵਿਚ ਭਾਰਤੀ ਦੂਤਘਰਾਂ ਨੂੰ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਬੇਨਤੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਹ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ  ਨੂੰ ਬੇਨਤੀ ਕਰਨਗੇ ਕਿ ਉਹ ਇਸ ਦਿਸ਼ਾ ਵਿਚ ਇੱਕ ਢੁੱਕਵੀਂ ਮੁਹਿੰਮ ਚਲਾਉਣ। ਉਹਨਾਂ ਕਿਹਾ ਕਿ ਅਮਰੀਕਾ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਉਹਨਾਂ ਦੇ ਤੌਖਲੇ ਦੂਰ ਹੋ ਸਕਣ ਅਤੇ ਨਾਲ ਹੀ ਸਿੱਖ ਧਰਮ ਅਤੇ ਸੱਭਿਆਚਾਰ ਬਾਰੇ ਅਮਰੀਕੀ ਸਮਾਜ ਦੇ ਨਜ਼ਰੀਏ ਨੂੰ ਵੀ ਸੰਵੇਦਨਸ਼ੀਲ ਬਣਾਇਆ ਜਾ ਸਕੇ।

Sukhbir Singh BadalSukhbir Singh Badal

ਸਰਦਾਰ ਬਾਦਲ ਨੇ ਨਿਊ ਜਰਸੀ ਵਿਚ ਆਪਣੇ ਸਟੋਰ ਵਿਚ ਕਤਲ ਕੀਤੇ ਗਏ ਤਿਰਲੋਕ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement