ਅਰਜੁਨ ਐਵਾਰਡ ਲਈ ਸੂਬੇ ਦੇ ਤਿੰਨ ਖਿਡਾਰੀਆਂ ਦੇ ਨਾਵਾਂ ਦੀ ਪੇਸ਼ਕਸ਼
Published : Aug 18, 2019, 6:58 pm IST
Updated : Aug 18, 2019, 6:58 pm IST
SHARE ARTICLE
Punjab three players recommended for ‘Arjuna Award’
Punjab three players recommended for ‘Arjuna Award’

ਅਥੈਲਿਟਕ ਕੋਚ ਮਹਿੰਦਰ ਸਿੰਘ ਢਿੱਲੋਂ  ਦੇ ਨਾਮ ਦੀ 'ਦਰੋਣਾਚਾਰੀਆ ਐਵਾਰਡ' ਲਈ ਸਿਫ਼ਾਰਸ਼

ਚੰਡੀਗੜ੍ਹ : ਖੇਡ ਜਗਤ ਵਿਚ ਪੰਜਾਬ ਦੀ ਸਰਦਾਰੀ ਮੁੜ ਕਾਇਮ ਹੋਣ ਜਾ ਰਹੀ ਹੈ ਕਿਉਂ ਜੋ 'ਅਰਜੁਨਾ ਐਵਾਰਡ' ਅਤੇ 'ਦਰੋਣਾਚਾਰੀਆ ਐਵਾਰਡ' ਲਈ ਐਲਾਨੀ ਗਈ ਸੂਚੀ ਵਿਚ ਪੰਜਾਬੀ ਖਿਡਾਰੀਆਂ ਦੀ ਸ਼ਮੂਲੀਅਤ ਇਸ ਦੀ ਤਸਦੀਕ ਕਰਦੀ ਹੈ। ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਸਰਕਾਰ ਦੇ ਉੱਦਮਾਂ ਸਦਕਾ ਖੇਡਾਂ ਦੇ ਪਿੜ ਵਿਚ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣਕੇ ਉੱਭਰੇਗਾ ਤੇ ਆਪਣੀ ਪੁਰਾਣੀ ਸਰਦਾਰੀ ਦਾ ਲੋਹਾ ਮਨਵਾਏਗਾ।

Tejinderpal Singh ToorTejinderpal Singh Toor

ਖੇਡ ਤੇ ਯੁਵਕ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅਰਜੁਨਾ ਐਵਾਰਡ ਵਰਗੇ ਵੱਡੇ ਪੁਰਸਕਾਰ ਲਈ ਸੂਬੇ ਦੇ 3 ਖਿਡਾਰੀਆਂ,  ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ (ਸ਼ਾਟਪੁਟ) ਅਤੇ ਫ਼ੁਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੇ ਨਾਂ ਦੀ ਸਿਫ਼ਾਰਸ਼ ਕੀਤੀ ਜਾਣੀ ਬੜੇ ਮਾਣ ਵਾਲੀ ਗੱਲ ਹੈ। ਖੇਡ ਮੰਤਰੀ ਨੇ ਅਥਲੈਟਿਕ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਨਾਂ 'ਦਰੋਣਾ ਚਾਰੀਆ ਐਵਾਰਡ' ਲਈ ਭੇਜੇ ਜਾਣ ਉੱਤੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।

Anjum MoudgilAnjum Moudgil

ਰਾਣਾ ਸੋਢੀ ਨੇ ਕਿਹਾ ਕਿ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਵਿਚ ਪਹਿਲੀਆਂ 3 ਪੁਜ਼ੀਸ਼ਨਾਂ ਵਿਚ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਦਾ ਨਾਂ ਉਭਰਨਾ ਵੀ ਸੂਬੇ ਲਈ ਕਿਸੇ ਗੱਲੋਂ ਸਨਮਾਨ ਤੋਂ ਘੱਟ ਨਹੀਂ ਹੈ। ਜਿਸ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪਹਿਲਾ ਸਥਾਨ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ 'ਤੇ ਰਹਿ ਕੇ ਪੰਜਾਬ ਦਾ ਨਾਂ ਚਮਕਾਇਆ ਹੈ।

Gurpreet Singh Sandhu,Gurpreet Singh Sandhu

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਖਿਡਾਰੀਆਂ ਨੂੰ ਹੁਣ ਆਪਣਾ ਨਿਸ਼ਾਨਾ ਟੋਕੀਓ ਓਲੰਪਿਕ-2020 'ਤੇ ਰੱਖਣ ਲਈ ਪ੍ਰੇਰਿਆ ਅਤੇ ਸਰਕਾਰ ਵੱਲੋਂ ਖਿਡਾਰੀਆਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement