ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਸੁਖਜਿੰਦਰ ਰੰਧਾਵਾ ਤੇ ਐਸਪੀਐਸ ਓਬਰਾਏ
Published : Aug 18, 2019, 4:56 pm IST
Updated : Aug 18, 2019, 4:56 pm IST
SHARE ARTICLE
Kartarpur Corridor
Kartarpur Corridor

ਸੁਖਜਿੰਦਰ ਸਿੰਘ ਰੰਧਾਵਾ ਅੱਜ ਅਪਣੇ ਵਿਧਾਨ ਸਭਾ ਖੇਤਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਨਿਰਮਾਣ ਕਾਰਜ਼ ਦਾ ਜਾਇਜ਼ਾ ਲੈਣ ਪਹੁੰਚੇ।

ਗੁਰਦਾਸਪੁਰ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਅਪਣੇ ਵਿਧਾਨ ਸਭਾ ਖੇਤਰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਨਿਰਮਾਣ ਕਾਰਜ਼ ਦਾ ਜਾਇਜ਼ਾ ਲੈਣ ਪਹੁੰਚੇ। ਇਸ ਸਮੇਂ ਸਰਬੱਤ ਦਾ ਭਲਾ ਸੰਸਥਾ ਦੇ ਚੇਅਰਮੈਨ ਐਸਪੀਐਸ ਓਬਰਾਏ ਵੀ ਉਹਨਾਂ ਨਾਲ ਮੌਜੂਦ ਸਨ। ਲਾਂਘੇ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਰੰਧਾਵਾ ਨੇ ਲਾਂਘੇ ਦੇ ਕੰਮ ‘ਤੇ ਰੋਕ ਲਗਾਉਣ ਦੀਆਂ ਸਾਰੀਆਂ ਅਫ਼ਵਾਹਾਂ ਨੂੰ ਖਾਰਜ ਕਰ ਦਿੱਤਾ।

Sukhjinder Singh RandhawaSukhjinder Singh Randhawa

ਉਹਨਾਂ ਨੇ ਮੰਨਿਆ ਕਿ ਨਿਰਮਾਣ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਐਸਪੀਐਸ ਓਬਰਾਏ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਡੇਰਾ ਬਾਬਾ ਨਾਨਕ ਵਿਚ ਆਉਣ ਵਾਲੀਆਂ ਸੰਗਤਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ 5 ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ।ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਲਾਂਘੇ ਦਾ ਕੰਮ ਬਰਸਾਤ ਕਾਰਨ ਹੌਲੀ ਜ਼ਰੂਰ ਚੱਲ ਰਿਹਾ ਹੈ ਪਰ ਉਸ ਨੂੰ ਸਮੇਂ ‘ਤੇ ਪੂਰਾ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਬਹੁਤ ਜਲਦ ਲਾਂਘੇ ਦੇ ਕੰਮ ਦੀ ਰਫ਼ਤਾਰ ਨੂੰ ਦੁੱਗਣਾ ਕੀਤਾ ਜਾਵੇਗਾ।

S.P.Singh OberoiS.P.Singh Oberoiਦੁਬਈ ਤੋਂ ਡੇਰਾ ਬਾਬਾ ਨਾਨਕ ਪਹੁੰਚੇ ਸਰਬੱਤ ਦਾ ਭਲਾ ਸੰਸਥਾ ਦੇ ਚੇਅਰਮੈਨ ਐਸਪੀਐਸ ਓਬਰਾਏ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਨੂੰ ਦੇਖ ਕੇ ਬਹੁਤ ਖੁਸ਼ ਹਨ। ਉਹਨਾਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਲਗਭਗ ਸਾਰੀਆਂ ਸਹੂਲਤਾਂ ਨੂੰ ਦੇਖਦੇ ਹੋਏ ਉਹਨਾਂ ਦੀ ਸੰਸਥਾ ਵੱਲੋਂ 5 ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement