
ਜ਼ਿਕਰਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਲਏ ਗਏ ਸਨ
ਮਾਨਸਾ - ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਉਣ ਕਾਰਨ 10 ਲੋਕ ਹੋਰ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਇਨ੍ਹਾਂ ਲੋਕਾਂ 'ਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐੱਸ.ਪੀ. (ਐੱਚ) ਸਤਨਾਮ ਸਿੰਘ ਸਮੇਤ 10 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
Nazar Singh Manshahia
ਜ਼ਿਕਰਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਕੋਰੋਨਾ ਟੈਸਟ ਲਏ ਗਏ ਸਨ, ਜਿਨ੍ਹਾਂ ਵਿਚੋਂ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
Corona virus
ਉਥੇ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੰਤਰੀ ਗੁਰਪ੍ਰੀਤ ਕਾਂਗੜ ਕੋਰੋਨਾ ਲੱਛਣ ਹੋਣ ਦੇ ਬਾਵਜੂਦ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਚ ਤਿਰੰਗਾ ਲਹਿਰਾਉਣ ਪਹੁੰਚੇ ਸਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਇਕ ਸਮਾਰਟ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ ਤੇ ਉਥੇ ਉਨ੍ਹਾਂ ਵਲੋਂ ਸਕੂਲੀ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ।