ਸਰਕਾਰੀ ਨੌਕਰੀ 'ਤੇ ਲੱਗੇ ਪੁੱਤਾਂ ਵੱਲੋਂ ਦੁਰਕਾਰੀ ਮਾਂ ਦੀ ਹੋਈ ਸ਼ੱਕੀ ਹਾਲਾਤਾਂ 'ਚ ਮੌਤ 
Published : Aug 18, 2020, 11:21 am IST
Updated : Aug 18, 2020, 11:23 am IST
SHARE ARTICLE
File Photo
File Photo

80 ਸਾਲਾ ਦਾਦੀ ਜੋ ਲੰਬੇ ਸਮੇਂ ਤੋਂ ਕਿਸੇ ਗਰੀਬ ਵਿਅਕਤੀ ਦੇ ਘਰ ਵਿਚ ਇੱਟਾਂ ਦੇ ਬਣੇ ਛੋਟੇ ਜਿਹੇ ਘੁਰਨੇ ਵਿਚ ਗੁਜ਼ਾਰਾ ਕਰ ਸੀ

ਮੁਕਤਸਰ - ਸਰਕਾਰੀ ਨੌਕਰੀ 'ਤੇ ਲੱਗੇ ਦੋ ਪੁੱਤਰਾਂ ਅਤੇ ਗਜ਼ਟਿਡ ਅਫ਼ਸਰ ਪੋਤੀ ਦੀ ਕਰੀਬ 80 ਸਾਲਾ ਦਾਦੀ ਜੋ ਲੰਬੇ ਸਮੇਂ ਤੋਂ ਕਿਸੇ ਗਰੀਬ ਵਿਅਕਤੀ ਦੇ ਘਰ ਵਿਚ ਇੱਟਾਂ ਦੇ ਬਣੇ ਛੋਟੇ ਜਿਹੇ ਘੁਰਨੇ ਵਿਚ ਗੁਜ਼ਾਰਾ ਕਰ ਸੀ ਉਸ ਦੀ ਅਚਾਨਕ ਸ਼ੱਕੀ ਹਾਲਤ ’ਚ ਮੌਤ ਹੋਣ ਤੋਂ ਬਾਅਦ ਡਿਪਟੀ ਕਮਿਸ਼ਨ ਐੱਮ. ਕੇ. ਅਰਾਵਿੰਦ ਕੁਮਾਰ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਸਦੀ ਪੜਤਾਲ ਲਈ ਐੱਸ. ਡੀ. ਐੱਮ. ਮੁਕਤਸਰ ਦੀ ਡਿਊਟੀ ਲਗਾ ਦਿੱਤੀ ਹੈ।

File Photo File Photo

ਜ਼ਿਕਰਯੋਗ ਹੈ ਕਿ ਪੀੜ੍ਹਤ ਮਹਿਲਾ ਦੀ ਬੇਹੱਦ ਗੰਭੀਰ ਅਤੇ ਤਰਸਯੋਗ ਹਾਲਤ ਬਾਰੇ 14 ਅਗਸਤ ਨੂੰ ਕਿਸੇ ਵਿਅਕਤੀ ਨੇ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ ’ਤੇ ਜਾ ਕੇ ਪੜਤਾਲ ਕਰਨ ਉਪਰੰਤ ਸਮਾਜ ਸੇਵੀ ਸੰਸਥਾ ‘ਸਾਲਾਸਰ ਸੇਵਾ ਸੋਸਾਇਟੀ’ ਦੇ ਮੈਂਬਰਾਂ ਦੇ ਸਹਿਯੋਗ ਨਾਲ ਪੀੜਤ ਮਹਿਲਾ ਨੂੰ ਮੁਕਤਸਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾ ਦਿੱਤਾ ਸੀ।

File Photo File Photo

ਜਿੱਥੇ ਡਾਕਟਰਾਂ ਨੇ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ। ਜਿੱਥੇ ਮਾਤਾ ਦੇ ਪੁੱਤਰ ਵੀ ਉਸਦੇ ਨਾਲ ਗਏ ਪਰ ਅੱਜ ਸਵੇਰੇ ਜਦੋਂ ਉਸ ਦੇ ਪਰਿਵਾਰ ਵੱਲੋਂ ਜਲਾਲਾਬਾਦ ਰੋਡ ਸਥਿਤ ਸ਼ਿਵਧਾਮ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਤਾਂ ਲੋਕਾਂ ’ਚ ਹੈਰਾਨੀ ਪਾਈ ਗਈ। ਸ਼ਿਵਧਾਮ ਦੇ ਪ੍ਰਬੰਧਕ ਸ਼ੰਮੀ ਤੇਹਰੀਆ ਨੇ ਦੱਸਿਆ ਕਿ ਪੀੜਤ ਮਹਿਲਾ ਦਾ ਬਿਜਲੀ ਵਾਲੀ ਭੱਠੀ ’ਚ ਅੰਤਿਮ ਸੰਸਕਾਰ ਕੀਤਾ ਗਿਆ ਸੀ

File Photo File Photo

ਅਤੇ ਸ਼ਾਮ ਤੱਕ ਪਰਿਵਾਰ ਉਸਦੀਆਂ ਅਸਥੀਆਂ ਵੀ ਚੁਗਕੇ ਲੈ ਗਿਆ ਸੀ। ਇਸ ਸਬੰਧ ਵਿਚ ਮਾਤਾ ਦੇ ਪੁੱਤਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਗੈਰ ਮਨੁੱਖੀ ਵਤੀਰੇ ਵਾਲੀ ਇਸ ਘਟਨਾ ਸਬੰਧੀ ਉਨ੍ਹਾਂ ਪੜਤਾਲ ਲਈ ਐੱਸ. ਡੀ. ਐੱਮ. ਮੁਕਤਸਰ ਦੀ ਡਿਊਟੀ ਲਾ ਦਿੱਤੀ ਹੈ। ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement