ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਦੇਵ ਸਿੰਘ ਢੀਂਡਸਾ
Published : Aug 18, 2021, 6:42 am IST
Updated : Aug 18, 2021, 6:42 am IST
SHARE ARTICLE
image
image

ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 17 ਅਗੱਸਤ (ਸੁਰਜੀਤ ਸਿੰਘ ਸੱਤੀ): ਅਫ਼ਗ਼ਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪ੍ਰਵਾਰਾਂ ਦੀ ਅਸੁਰੱਖਿਆ ਦੀ ਬਣੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀੰਾਡਸਾ ਨੇ ਅਫ਼ਗ਼ਾਨਿਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਅਤੇ ਹੋਰ ਭਾਰਤੀ ਪ੍ਰਵਾਰਾਂ ਤੋਂ ਇਲਾਵਾ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ  ਮੁੜ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਵੇਲੇ ਕਾਬੁਲ ਵਿਚ ਫਸੇ ਅਫ਼ਗ਼ਾਨੀ ਸਿੱਖ ਅਤੇ ਹਿੰਦੂ ਪ੍ਰਵਾਰਾਂ ਨੂੰ  ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ  ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ |
ਸ: ਢੀਂਡਸਾ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ 'ਤੇ ਸਿੱਖਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ  ਨਿਸ਼ਾਨਾ ਬਣਾਇਆ ਜਾ ਚੁੱਕਾ ਹੈ | ਅਜਿਹੇ ਵਿਚ ਉਥੇ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਾਲਾਤ ਨੂੰ  ਵੇਖਦੇ ਹੋਏ ਤੁਰਤ ਲੋੜੀਂਦੇ ਕਦਮ ਚੁੱਕੇ ਜਾਣ ਤੋਂ ਇਲਾਵਾ ਭਾਰਤ ਵਿਚ ਉਨ੍ਹਾਂ ਦੇ ਰਹਿਣ ਸਹਿਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਚ ਫਸੇ ਘੱਟ ਗਿਣਤੀ ਪ੍ਰਵਾਰਾਂ ਨੂੰ  ਸੁਰੱਖਿਅਤ ਭਾਰਤ ਲੈ ਕੇ ਆਉਣ ਅਤੇ ਇਥੇ ਉਨ੍ਹਾਂ ਨੂੰ  ਤੁਰਤ ਵਸਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ |     

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement