ਕਾਂਗਰਸ ਨੂੰ ਇਕ ਹੋਰ ਝਟਕਾ, ਕੁਲਵੰਤ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ
Published : Aug 18, 2021, 8:42 pm IST
Updated : Aug 18, 2021, 8:42 pm IST
SHARE ARTICLE
Kulwant Sidhu joins Aam Aadmi Party
Kulwant Sidhu joins Aam Aadmi Party

ਸਾਬਕਾ ਸੂਬਾ ਸਕੱਤਰ ਕੁਲਵੰਤ ਸਿੰਘ ਸਿੱਧੂ ਆਪਣੇ ਸੈਂਕੜੇ ਸਾਥੀਆਂ ਨਾਲ਼ ‘ਆਪ’ ਵਿਚ ਸ਼ਾਮਲ ਹੋਏ ।

ਲੁਧਿਆਣਾ:  ਸਾਬਕਾ ਸੂਬਾ ਸਕੱਤਰ ਕੁਲਵੰਤ ਸਿੰਘ ਸਿੱਧੂ ਆਪਣੇ ਸੈਂਕੜੇ ਸਾਥੀਆਂ ਨਾਲ਼ ‘ਆਪ’ ਵਿਚ ਸ਼ਾਮਲ ਹੋਏ । ਉਹਨਾਂ ਨੇ ਮੰਗਲਵਾਰ ਰਾਤ ਨੂੰ ਹੀ ਕਾਂਗਰਸ ਨੂੰ ਅਲਵਿਦਾ ਆਖਿਆ ਸੀ।  ਕੁਲਵੰਤ ਸਿੱਧੂ ਸਰਕਟ ਹਾਊਸ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਕਈ ਨੇਤਾਵਾਂ ਦੀ ਹਾਜ਼ਰੀ ਵਿਚ 'ਆਪ' ਦੇ ਮੈਂਬਰ ਬਣੇ।

Kulwant Sidhu joins Aam Aadmi PartyKulwant Sidhu joins Aam Aadmi Party

ਹੋਰ ਪੜ੍ਹੋ: ਭਾਜਪਾ ਆਗੂ ਦਾ ਬਿਆਨ, 'ਜਿਨ੍ਹਾਂ ਨੂੰ ਭਾਰਤ ਵਿਚ ਡਰ ਲੱਗਦਾ ਹੈ, ਉਹ ਅਫ਼ਗਾਨਿਸਤਾਨ ਚਲੇ ਜਾਣ'

ਇਸ ਦੌਰਾਨ ਜਗਰਾਉਂ ਤੋਂ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਕੁਲਵੰਤ ਸਿੱਧੂ ਆਪਣੇ ਸਮਰਥਕਾਂ ਨਾਲ ਸਰਕਟ ਹਾਊਸ ਪਹੁੰਚੇ ਸਨ। ਆਪ ਵਿਚ ਸ਼ਾਮਲ ਹੁੰਦਿਆਂ ਹੀ ਕੁਲਵੰਤ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਪਣੇ ਵਾਅਦੇ ਪੂਰੇ ਨਹੀਂ ਕੀਤੇ। ਸਰਕਾਰ ਨੇ ਬੇਅਦਬੀ ਵਰਗੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਨਾ ਦੇ ਕੇ ਲੋਕਾਂ ਨੂੰ ਧੋਖਾ ਦਿੱਤਾ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement