
ਆਪ ਨੇ ਦੋਸ਼ ਲਾਇਆ ਕਿ ਚੋਣਾ ਮੌਕੇ ਭਾਜਪਾ ਵਾਲੇ ਹੱਥਕੰਡੇ ਵਰਤਦੀ ਹੈ ਪੰਜਾਬ ਕਾਂਗਰਸ।
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਉਹ ਆਪਣੇ ਇਕ ਅਧਿਕਾਰਤ ਸਲਾਹਕਾਰ ਵੱਲੋਂ ਕਸ਼ਮੀਰ ’ਤੇ ਕੀਤੀ ਟਿੱਪਣੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਜਰਨੈਲ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਇਹ ਪ੍ਰਤੀਕਿਰਿਆ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਦਿੱਤੀ। ਉਹ ਇੱਥੇ ਪਾਰਟੀ ਦਫ਼ਤਰ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ 'ਆਪ' ਆਗੂ ਪ੍ਰਦੀਪ ਛਾਬੜਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਚੰਡੀਗੜ੍ਹ ਨਗਰ ਨਿਗਮ ਚੋਣਾ ਦੇ ਇੰਚਾਰਜ ਚੰਦਰਮੁਖੀ ਸ਼ਰਮਾ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।
ਹੋਰ ਪੜ੍ਹੋ: ਕਾਂਗਰਸ ਅਪਣੇ ਸ਼ਾਸਨ ਵਾਲੇ ਸੂਬਿਆਂ ਵਿਚ ਪੈਟਰੋਲ-ਡੀਜ਼ਲ 'ਤੇ ਘੱਟ ਕਰੇ ਵੈਟ- ਹਰਦੀਪ ਪੁਰੀ
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ, ''ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਸਲਾਹਕਾਰ ਵੱਲੋਂ ਕਸ਼ਮੀਰ ਨੂੰ ਵੱਖਰਾ ਮੁਲਕ ਦੱਸਣਾ ਮੰਦਭਾਗਾ ਹੈ। ਅਸਲ 'ਚ ਇਹ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੀ ਟਿੱਪਣੀ ਨਹੀਂ, ਸਗੋਂ ਖ਼ੁਦ ਨਵਜੋਤ ਸਿੰਘ ਸਿੱਧੂ ਦੀ ਸੋਚ ਦਾ ਸੱਚ ਹੈ। ਸਿੱਧੂ ਆਪਣੀ ਗੱਲ ਆਪਣੇ ਸਲਾਹਕਾਰਾਂ ਕੋਲੋਂ ਕਹਾ ਰਹੇ ਹਨ। ਇਹ ਕਿਥੋਂ ਦੀ ਬਹਾਦਰੀ ਹੈ? ਨਵਜੋਤ ਸਿੱਧੂ ਨੂੰ ਚਾਹੀਦਾ ਹੈ ਕਿ ਕਸ਼ਮੀਰ ਬਾਰੇ ਜਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਪਸ 'ਚ ਰਲ਼ੇ ਹੋਣ ਬਾਰੇ ਜੋ ਵੀ ਕਹਿਣਾ ਹੈ ਖ਼ੁਦ ਕਹਿਣ ਦੀ ਹਿੰਮਤ ਦਿਖਾਉਣ।''
Punjab Congress President Navjot Sidhu
ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦੀ ਹੈ, ਜਦੋਂਕਿ ਆਮ ਆਦਮੀ ਪਾਰਟੀ ਅਖੰਡ ਭਾਰਤ ਅਤੇ ਖ਼ੁਸ਼ਹਾਲ ਦੇਸ਼ ਦੇ ਏਜੰਡੇ 'ਤੇ ਕੰਮ ਕਰਦੀ ਹੈ। ਇੱਕ ਹੋਰ ਸਵਾਲ ਦੇ ਜਵਾਬ 'ਚ ਜਰਨੈਲ ਸਿੰਘ ਨੇ ਸੱਤਾਧਾਰੀ ਕਾਂਗਰਸ ਉੱਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ, ''ਚੋਣਾ ਮੌਕੇ ਜਿਵੇਂ ਦੇਸ਼ 'ਚ ਭਾਜਪਾ ਨਫ਼ਰਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਵੋਟ ਬੈਂਕ ਦਾ ਧਰੁਵੀਕਰਨ ਕਰਦੀ ਹੈ, ਉਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਪੰਜਾਬ ਕਾਂਗਰਸ ਅiਤਵਾਦ ਦਾ ਹਊਆ ਖੜ੍ਹਾ ਕਰਕੇ ਇਕ ਵਰਗ ਨੂੰ ਡਰਾਉਣ ਵਾਲੀ ਸੌੜੀ ਸਿਆਸਤ ਕਰਦੀ ਹੈ। ਪੰਜਾਬ ਦੇ ਲੋਕਾਂ ਨੂੰ ਕਾਂਗਰਸ, ਭਾਜਪਾ ਅਤੇ ਬਾਦਲਾਂ ਦੀ ਅਜਿਹੀ ਘਟੀਆ ਰਾਜਨੀਤੀ ਤੋਂ ਹਮੇਸ਼ਾ ਸੁਚੇਤ ਅਤੇ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ 2022 ਦੀਆਂ ਚੋਣਾ ਦੇ ਮੱਦੇਨਜ਼ਰ ਇਹਨਾਂ ਰਿਵਾਇਤੀ ਪਾਰਟੀਆਂ ਨੇ ਅਜਿਹੇ ਹੱਥਕੰਡੇ ਵਰਤਣੇ ਸ਼ੁਰੂ ਕਰ ਦਿੱਤੇ ਹਨ।''
ਹੋਰ ਪੜ੍ਹੋ: ਸਹਿਕਾਰੀ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਤੱਕ ਕੀਤਾ ਜਾਵੇਗਾ ਭੁਗਤਾਨ
ਉੱਤਰਾਖੰਡ 'ਚ 'ਆਪ' ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤੇ ਜਾਣ ਉਪਰੰਤ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਵਾਲ ਦੇ ਜਵਾਬ 'ਚ ਜਰਨੈਲ ਸਿੰਘ ਨੇ ਕਿਹਾ ਕਿ ਚੋਣਾ 'ਚ ਅਜੇ 5- 6 ਮਹੀਨਿਆਂ ਦਾ ਸਮਾਂ ਬਾਕੀ ਹੈ, ਪੰਜਾਬ 'ਚ ਚੋਣਾ ਤੋਂ ਪਹਿਲਾਂ- ਪਹਿਲਾਂ ਸਹੀ ਸਮਾਂ ਆਉਣ 'ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਵੇਗਾ।