
ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਜ਼ਰੂਰ ਹੋਵੇਗੀ- ਮਨੀਸ਼ਾ ਗੁਲਾਟੀ
ਚੰਡੀਗੜ੍ਹ: ਪੰਜਾਬ ਵਿਚ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਣਮਾਜਰਾ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਦਰਅਸਲ ਹੁਣ ਮਹਿਲਾ ਕਮਿਸ਼ਨ ਨੇ ਪਠਾਣਮਾਜਰਾ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਪਠਾਣਮਾਜਰਾ ਖਿਲਾਫ਼ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ ਦੀ ਸਥਾਨਕ ਪ੍ਰਸ਼ਾਸਨ ਤੋਂ 7 ਦਿਨਾਂ ਵਿਚ ਰਿਪੋਰਟ ਮੰਗੀ ਹੈ।
MLA Harmeet Pathanamajra
ਉਨ੍ਹਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਤੋਂ ਵੀ ਮਦਦ ਮੰਗੀ ਜਾਵੇਗੀ। ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕਾਨੂੰਨ ਪੰਚਾਇਤੀ ਤਲਾਕ ਨੂੰ ਨਹੀਂ ਮੰਨਦਾ ਤੇ ਇਸ ਕਾਰਵਾਈ ਵਿਚ ਦੋਵਾਂ ਪੱਖਾਂ ਨੂੰ ਸੁਣਿਆ ਜਾਵੇਗਾ ਤੇ ਜਿਸ ਦੀ ਵੀ ਗਲਤੀ ਹੋਈ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Harmeet Pathanamajra
ਜ਼ਿਕਰਯੋਗ ਹੈ ਕਿ ਪਠਾਣਮਾਜਰਾ ਦੀ ਇੱਕ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਨੂੰ ਉਹਨਾਂ ਨੇ ਬਾਥਰੂਮ ਵਿਚ ਬੈਠ ਕੇ ਬਣਾਇਆ ਹੈ। ਕੱਲ੍ਹ ਹੀ ਉਹਨਾਂ ਖ਼ਿਲਾਫ਼ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਨ ਦੀ ਸ਼ਿਕਾਇਤ ਆਈ ਸੀ। ਇਸ ਦੇ ਨਾਲ ਹੀ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਪਤਨੀ ਨੇ ਉਨ੍ਹਾਂ ਦਾ ਭਰੋਸਾ ਤੋੜ ਦਿੱਤਾ ਹੈ। ਉਹ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਪਠਾਣਮਾਜਰਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਗੱਲ ਕਰ ਰਿਹਾ ਸੀ। ਹੁਣ ਪਤਨੀ ਨੇ ਇਹ ਵੀਡੀਓ ਵਾਇਰਲ ਕਰ ਦਿੱਤਾ ਹੈ। ਉਸ ਨੇ ਮੇਰਾ ਭਰੋਸਾ ਤੋੜ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਤਨੀ ਨੇ ਵੀਡੀਓ ਬਣਾਈ ਹੈ ਤਾਂ ਕੀ ਮੈਂ ਗਲਤ ਹਾਂ ਜਾਂ ਪਤਨੀ। ਮੈਨੂੰ ਇਹ ਵੀ ਨਹੀਂ ਪਤਾ ਸੀ ਕਿ ਵੀਡੀਓ ਬਣਾਈ ਜਾ ਰਹੀ ਹੈ।