ਪੰਜਾਬ ਵਿਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ 
Published : Aug 18, 2022, 7:48 pm IST
Updated : Aug 18, 2022, 7:48 pm IST
SHARE ARTICLE
 Committed To Provide Conducive Atmosphere For Holistic Industrial Development In Punjab , Says Aman Arora
Committed To Provide Conducive Atmosphere For Holistic Industrial Development In Punjab , Says Aman Arora

• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ

• ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ 

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।

ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement