ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ
Published : Aug 18, 2022, 3:09 pm IST
Updated : Aug 18, 2022, 3:09 pm IST
SHARE ARTICLE
photo
photo

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ

 

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। 

 

PHOTOPHOTO

 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

Bhagwant Mann CM Bhagwant Mann

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।

 

Bhagwant Mann CM Bhagwant Mann

 

ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement