
ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ
ਚੰਡੀਗੜ੍ਹ - ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 89 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਦੇਹਾਂਤ ਕੋਲਕਾਤਾ ਵਿਖੇ ਸੰਖੇਪ ਬਿਮਾਰੀ ਉਪਰੰਤ ਹੋਇਆ। ਮੀਤ ਹੇਅਰ ਨੇ ਕਿਹਾ ਕਿ ਮੋਹਨ ਕਾਹਲੋਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਖਾਸ ਕਰਕੇ ਪੰਜਾਬੀ ਨਾਵਲਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।
ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ ਜਿਸ ਕਰਕੇ ਉਨ੍ਹਾਂ ਦੀਆਂ ਲਿਖਤਾਂ ਵਿੱਚ ਵੰਡ ਦਾ ਦਰਦ ਪੜ੍ਹਨ ਨੂੰ ਮਿਲਦਾ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਵਿੱਛੜੇ ਸਾਹਿਤਕਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਤੇ ਪਾਠਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।