
ਇਲਾਕੇ ਵਿਚ ਸੋਗ ਦੀ ਲਹਿਰ
ਅੰਮ੍ਰਿਤਸਰ: ਅੰਮ੍ਰਿਤਸਰ ਤੋ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸੰਗਤਪੁਰਾ ਵਿਖੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਬਾਗ ਸਿੰਘ (ਉਮਰ 60) ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ।
PHOTO
ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿੰਡ ਦੇ ਬਾਹਰਵਾਰ ਆਪਣੇ ਖੇਤਾਂ 'ਚ ਮੋਟਰ ਚਲਾਉਣ ਲਈ ਗਏ ਸਨ। ਜਿੱਥੇ ਉਹ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਾ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।