
ਪਟੀਸ਼ਨ ਵਿਚ ਜੰਜੂਆ ਦੀ ਤਰੱਕੀ ਅਤੇ ਸੀਐਸ ਦੇ ਅਹੁਦੇ ’ਤੇ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਸੀ
ਮੁਹਾਲੀ - ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਹਨਾਂ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿਚ ਜੰਜੂਆ ਦੀ ਤਰੱਕੀ ਅਤੇ ਸੀਐਸ ਦੇ ਅਹੁਦੇ ’ਤੇ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਦੇ ਲਈ ਉਹਨਾਂ ਖਿਲਾਫ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਦਾ ਹਵਾਲਾ ਦਿੱਤਾ ਗਿਆ ਸੀ। ਵੀਰਵਾਰ ਨੂੰ ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਜਿਸ ਕਾਰਨ ਹਾਈਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ।
Vijay Kumar Janjua
ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਵਿਨੋਦ ਘਈ ਪੇਸ਼ ਹੋਏ ਸਨ। ਉਨ੍ਹਾਂ ਕਿਹਾ ਕਿ ਵੀ.ਕੇ ਜੰਜੂਆ ਨੂੰ ਤਰੱਕੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦਾ ਤਬਾਦਲਾ ਮੁੱਖ ਸਕੱਤਰ ਵਜੋਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਜੰਜੂਆ ਨਾਲ ਸਬੰਧਤ ਪੂਰਾ ਰਿਕਾਰਡ 2 ਹਫ਼ਤਿਆਂ ਵਿਚ ਤਲਬ ਕੀਤਾ ਸੀ। ਵੀਕੇ ਜੰਜੂਆ ਨੂੰ ਵਿਜੀਲੈਂਸ ਬਿਊਰੋ ਨੇ 9 ਨਵੰਬਰ 2009 ਨੂੰ ਡਾਇਰੈਕਟਰ ਇੰਡਸਟਰੀਜ਼ ਹੁੰਦਿਆਂ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।
Vijay Kumar Janjua
ਇਹ ਰਕਮ ਲੁਧਿਆਣਾ ਦੇ ਇੱਕ ਵਪਾਰੀ ਤੋਂ ਲਏ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਸੇ ਦਿਨ ਜੰਜੂਆ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਆਈਏਐਸ ਅਧਿਕਾਰੀ ਹੋਣ ਕਾਰਨ ਉਹਨਾਂ ਖ਼ਿਲਾਫ਼ ਕੇਸ ਚਲਾਉਣ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਵਿਜੀਲੈਂਸ ਬਿਊਰੋ ਨੇ ਉਹਨਾਂ ਵਿਰੁੱਧ ਕੇਸ ਦੀ ਅੱਗੇ ਪੈਰਵੀ ਕਰਨ ਤੋਂ ਇਨਕਾਰ ਕਰ ਦਿੱਤਾ।