
ਇਨ੍ਹਾਂ ਮੁਲਜ਼ਮਾਂ ਨੇ ਸਬ-ਇੰਸਪੈਕਟਰ ਨੂੰ ਉਡਾਉਣ ਲਈ ਗੱਡੀ ਦੇ ਹੇਠਾਂ ਲਗਾਇਆ ਸੀ ਆਰਡੀਐਕਸ ਅਤੇ ਡੈਟੋਨੇਟਰ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਬੰਬ ਨਾਲ ਉਡਾਉਣ ਵਾਲੇ ਮੁੱਖ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਉਸ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
PHOTO
ਦੱਸ ਦੇਈਏ ਕਿ ਇਨ੍ਹਾਂ ਮੁਲਜ਼ਮਾਂ ਨੂੰ ਬੀਤੇ ਦਿਨੀਂ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ।
PHOTO
ਵਰਣਨਯੋਗ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਉਡਾਉਣ ਲਈ ਗੱਡੀ ਦੇ ਹੇਠਾਂ ਆਰਡੀਐਕਸ ਅਤੇ ਡੈਟੋਨੇਟਰ ਲਗਾਇਆ ਸੀ। ਇਨ੍ਹਾਂ ਦੋਸ਼ੀਆਂ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਮੇਂ ਸੀਸੀਟੀਵੀ ਦੀ ਤਸਵੀਰ ਵੀ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਜਾਂਚ ਦੌਰਾਨ ਉਨ੍ਹਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।