ਮੋਗਾ 'ਚ ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

By : GAGANDEEP

Published : Aug 18, 2023, 8:26 pm IST
Updated : Aug 18, 2023, 8:26 pm IST
SHARE ARTICLE
photo
photo

ਸੁਸਾਈਡ ਨੋਟ 'ਚ ਲਿਖਿਆ- ਸੱਸ ਤਲਾਕ ਲਈ ਬਣਾ ਰਹੀ ਸੀ ਦਬਾਅ

 

ਮੋਗਾ: ਮੋਗਾ, ਧਰਮਕੋਟ ਦੇ ਪਿੰਡ ਕੋਟ ਈਸੇ ਖਾਂ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਜਿਸ ਦਾ ਕਰੀਬ ਮਹੀਨਾ ਪਹਿਲਾਂ ਪਰਮਜੀਤ ਕੌਰ ਨਾਲ ਵਿਆਹ ਹੋਇਆ ਸੀ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਗਗਨਦੀਪ ਨੂੰ ਉਸ ਦੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ: ਸਥਾਨਕ ਸਰਕਾਰਾਂ ਮੰਤਰੀ ਨੇ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮ੍ਰਿਤਕ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ ਸਹੁਰਿਆਂ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਗਗਨਦੀਨ ਨੇ ਸੁਸਾਈਡ ਨੋਟ 'ਚ ਲਿਖਿਆ- ਜਾਣਬੁੱਝ ਕੇ ਉਸ ਦੀ ਸੱਸ ਅਤੇ ਪਤਨੀ ਉਸ 'ਤੇ ਤਲਾਕ ਲਈ ਦਬਾਅ ਪਾ ਰਹੇ ਹਨ ਅਤੇ ਮੇਰੀ ਸੱਸ ਨੇ 30 ਲੱਖ ਰੁਪਏ ਦੀ ਮੰਗ ਕੀਤੀ ਹੈ। ਗਗਨ ਨੇ ਸੁਸਾਈਡ ਨੋਟ 'ਚ ਲਿਖਿਆ- ਸਹੁਰਾ ਪ੍ਰਵਾਰ ਉਸ ਨੂੰ ਥਾਣੇ ਬੁਲਾ ਕੇ ਜ਼ਲੀਲ ਕਰਨ ਦੀਆਂ ਧਮਕੀਆਂ ਦੇ ਰਹੇ ਸਨ। ਮੈਂ ਆਪਣੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਰਿਹਾ ਹਾਂ। ਇਸ ਸਭ ਲਈ ਮੇਰੀ ਸੱਸ, ਪਤਨੀ ਅਤੇ ਸਾਲਾ ਜ਼ਿੰਮੇਵਾਰ ਹਨ। ਮੇਰੀ ਮੌਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ ਦਿਤਾ ਜਾਵੇ।

ਇਹ ਵੀ ਪੜ੍ਹੋ: ਜਲਾਦਾਬਾਦ 'ਚ ਲੁਟੇਰਿਆਂ ਨੇ 22 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਦਿਤਾ ਅੰਜਾਮ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਧਰਮਕੋਟ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਾਂਚ ਅਧਿਕਾਰੀ ਨੇ ਦਸਿਆ ਕਿ ਗਗਨਦੀਪ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਜਾਂਚ ਦੌਰਾਨ ਪੁਲਿਸ ਨੂੰ ਇਕ ਕਾਲ ਰਿਕਾਰਡਿੰਗ ਮਿਲੀ ਹੈ। ਜਿਸ ਵਿਚੋਂ ਉਸ ਦੀ ਸੱਸ ਉਸ ਤੋਂ ਲੱਖਾਂ ਰੁਪਏ ਦੀ ਮੰਗ ਕਰ ਰਹੀ ਹੈ ਅਤੇ ਉਸ ਨੂੰ ਤਲਾਕ ਦੇਣ ਦੀਆਂ ਧਮਕੀਆਂ ਦੇ ਰਹੀ ਹੈ। ਪੁਲਿਸ ਨੇ ਦਸਿਆ ਕਿ ਮ੍ਰਿਤਕ ਦੀ ਪਤਨੀ, ਉਸ ਦੀ ਮਾਂ ਅਤੇ ਭਰਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement