
ਪੁਲਿਸ ਵਲੋਂ ਹੁਣ ਤੱਕ 117 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।
ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਐਸ.ਐਸ.ਪੀ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਾਂ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਸਤਲੁਜ ਦਰਿਆ ’ਚ ਰੁੜੇ ਦੋ ਨੌਜਵਾਨ, ਇਕ ਨੂੰ ਬਾਹਰ ਕੱਢਿਆ, ਦੂਜੇ ਦੀ ਭਾਲ ਜਾਰੀ
ਤਰਨਤਾਰਨ ਪੁਲਿਸ ਨੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚ ਨਾਮਜ਼ਦ 10 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ। ਜਿਸ ਦੀ ਕੁੱਲ ਕੀਮਤ 5 ਕਰੋੜ 27 ਲੱਖ 73 ਹਜ਼ਾਰ 313 ਰੁਪਏ ਬਣਦੀ ਹੈ।
ਇਹ ਵੀ ਪੜ੍ਹੋ: UP ਵਿਚ ਰਚੀ ਗਈ ਸੀ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼- ਸੂਤਰ
ਦੱਸ ਦੇਈਏ ਕਿ ਨਸ਼ੇ ਨੂੰ ਠੱਲ ਪਾਉਣ, ਭਗੌੜੇ ਦੋਸ਼ੀਆਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਤਰਨਤਾਰਨ ਪੁਲਿਸ ਵੱਲੋਂ ਹੁਣ ਤੱਕ 117 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਜਿਸ ਦੀ ਕੁੱਲ ਕੀਮਤ ਲਗਭਗ 1 ਅਰਬ 31 ਕਰੋੜ ਰੁਪਏ ਬਣਦੀ ਹੈ।