ਪੰਜਾਬ ਵਿਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਰਿਹਾ ਮੋਹਰੀ

By : GAGANDEEP

Published : Aug 18, 2023, 5:59 pm IST
Updated : Aug 18, 2023, 5:59 pm IST
SHARE ARTICLE
Gurmeet Singh Khudian
Gurmeet Singh Khudian

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ 1.35 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਇਥੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ ਸਾਉਣੀ ਦੇ ਇਸ ਸੀਜ਼ਨ ਦੌਰਾਨ 14 ਅਗਸਤ ਤੱਕ ਕੁੱਲ 31.88 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਹੈ, ਜਿਸ ਵਿੱਚੋਂ 5.74 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2022-23 ਦੌਰਾਨ ਕੁੱਲ 31.68 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਲਾਇਆ ਗਿਆ ਸੀ, ਜਿਸ ਵਿਚੋਂ 4.95 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਸੀ।

ਬਾਸਮਤੀ ਦੀ ਕਾਸ਼ਤ ਦੇ ਜ਼ਿਲ੍ਹਾਵਾਰ ਅੰਕੜੇ ਦਿੰਦਿਆਂ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਤਰਨ ਤਾਰਨ ਵਿੱਚ ਕ੍ਰਮਵਾਰ 90,000 ਹੈਕਟੇਅਰ, 78,800 ਹੈਕਟੇਅਰ ਅਤੇ 52,000 ਹੈਕਟੇਅਰ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ 24,000 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਬਾਸਮਤੀ ਦੇ ਅਧੀਨ ਰਕਬੇ ਵਿਚ ਕ੍ਰਮਵਾਰ 21,500 ਹੈਕਟੇਅਰ ਅਤੇ 18000 ਹੈਕਟੇਅਰ ਦਾ ਵਾਧਾ ਹੋਇਆ ਹੈ।

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਿੱਚ ਇਹ ਵਾਧਾ ਇਸ ਕਰਕੇ ਦੇਖਣ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਝੱਲਣਾ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement