
ਮੁਲਜ਼ਮ ਨੇ 6 ਸਾਲ ਤੋਂ ਬਣਾਏ ਸਨ ਪੀੜਤਾ ਨਾਲ ਸਬੰਧ
ਪਟਿਆਲਾ: ਪਟਿਆਲਾ ਦੇ ਘੱਗਾ ਥਾਣਾ ਖੇਤਰ ਵਿਚ ਇਕ ਔਰਤ ਦੀ ਅਸ਼ਲੀਲ ਵੀਡੀਓ ਬਣਾ ਕੇ ਛੇ ਸਾਲ ਤੱਕ ਉਸ ਨਾਲ ਬਲਾਤਕਾਰ ਕਰਨ ਅਤੇ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਔਰਤ ਨੇ ਦੂਰੀ ਬਣਾਉਣਾ ਚਾਹਿਆ ਤਾਂ ਮੁਲਜ਼ਮ ਨੇ ਉਸ ਦੀ ਅਸ਼ਲੀਲ ਵੀਡੀਓ ਉਸ ਦੇ ਪਤੀ ਨੂੰ ਭੇਜ ਦਿਤੀ। ਜਿਸ ਕਾਰਨ ਉਸ ਦਾ ਵਿਆਹੁਤਾ ਜੀਵਨ ਬਰਬਾਦ ਹੋ ਗਿਆ।
ਇਹ ਵੀ ਪੜ੍ਹੋ: ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ ,10 ਨਸ਼ਾ ਤਸਕਰਾਂ ਦੀ 5 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
ਵੀਡੀਓ ਔਰਤ ਦੇ ਪਤੀ ਤੱਕ ਪਹੁੰਚਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਮਾਮਲੇ ਵਿਚ ਥਾਣਾ ਘੱਗਾ ਦੀ ਪੁਲਿਸ ਨੇ ਮੁਲਜ਼ਮ ਦਵਿੰਦਰ ਸਿੰਘ ਵਾਸੀ ਪਿੰਡ ਉਗੋਕੇ ਬਾਦਸ਼ਾਹਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਅਧਿਕਾਰੀਆਂ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਰਿਹਾ ਮੋਹਰੀ
ਸ਼ਿਕਾਇਤਕਰਤਾ ਅਨੁਸਾਰ ਸਾਲ 2017 ਵਿਚ ਮੁਲਜ਼ਮ ਉਸ ਦੇ ਘਰ ਆਇਆ ਸੀ। ਇਥੇ ਮੁਲਜ਼ਮ ਨੇ ਚੋਰੀ-ਛਿਪੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਸੀ। ਇਸ ਵੀਡੀਓ ਦੇ ਆਧਾਰ 'ਤੇ ਦੋਸ਼ੀ ਨੇ ਉਸ ਨੂੰ ਬਲੈਕਮੇਲ ਕੀਤਾ ਅਤੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਵੀਡੀਓ ਡਿਲੀਟ ਕਰਨ ਦਾ ਦਾਅਵਾ ਕਰਦਿਆਂ ਉਸ ਨਾਲ ਸਰੀਰਕ ਸਬੰਧ ਬਣਾਏ ਪਰ ਬਾਅਦ ਵਿਚ ਉਸ ਨੂੰ ਲਗਾਤਾਰ ਬਲੈਕਮੇਲ ਕਰਨਾ ਸ਼ੁਰੂ ਕਰ ਦਿਤਾ।
ਸਾਲ 2017 ਤੋਂ ਅਪ੍ਰੈਲ 2023 ਤੱਕ ਔਰਤ ਨਾਲ ਲਗਾਤਾਰ ਬਲਾਤਕਾਰ ਹੋਇਆ। ਔਰਤ ਪਰੇਸ਼ਾਨ ਹੋ ਗਈ ਅਤੇ ਦੋਸ਼ੀ ਨਾਲ ਦੂਰੀ ਬਣਾ ਲਈ ਪਰ ਇਹ ਉਸਨੂੰ ਫਿਰ ਤੋਂ ਧਮਕੀਆਂ ਦੇਣ ਲੱਗ ਪਿਆ। ਜਿਸ ਤੋਂ ਬਾਅਦ ਉਸ ਨੇ ਔਰਤ ਦੇ ਪਤੀ ਨੂੰ ਅਸ਼ਲੀਲ ਵੀਡੀਓ ਭੇਜ ਕੇ ਵਿਆਹ ਤੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਘੱਗਾ ਦੇ ਐਸਐਚਓ ਜਸਵਿੰਦਰ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।