
ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
ਲੁਧਿਆਣਾ : ਸਥਾਨਕ ਥਾਣਾ ਦਰੇਸੀ ਦੇ ਇਲਾਕੇ 'ਚ ਸੜਕ 'ਤੇ ਤੇਲ ਵਾਲਾ ਟੈਂਕਰ ਪਲਟਿਆ ਹੈ। ਇਸ ਦੌਰਾਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਜਾਣਕਾਰੀ ਮੁਤਾਬਕ ਜਦੋਂ ਰਿਫਾਇੰਡ ਤੇਲ ਨਾਲ ਭਰਿਆ ਟੈਂਕਰ ਪੁਲ ਤੋਂ ਹੇਠਾਂ ਆ ਰਿਹਾ ਸੀ ਤਾਂ ਟੈਂਕਰ ਬੇਕਾਬੂ ਹੋ ਗਿਆ, ਜਿਸ ਕਾਰਨ ਟੈਂਕਰ ਪਲਟ ਗਿਆ ਅਤੇ ਤੇਲ ਸੜਕ 'ਤੇ ਰੁੜ੍ਹ ਗਿਆ।
ਇਸ ਦੌਰਾਨ ਸੜਕ 'ਤੇ ਸੈਰ ਕਰ ਰਿਹਾ ਵਿਅਕਤੀ ਇਸ ਦੀ ਲਪੇਟ 'ਚ ਆ ਗਿਆ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਮਗਰੋਂ ਸੜਕ 'ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਸੜਕ 'ਤੇ ਟ੍ਰੈਫਿਕ ਘੱਟ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਤੇਲ ਦਾ ਟੈਂਕਰ ਪਲਟਣ ਤੋਂ ਬਾਅਦ ਪੁਲਿਸ ਨੇ ਤੇਲ ਵਾਲੀ ਜਗ੍ਹਾ ਮਿੱਟੀ ਪਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।