Punjab News : ਪੰਜਾਬ 'ਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ : ਗੁਰਮੀਤ ਸਿੰਘ ਖੁੱਡੀਆਂ
Published : Aug 18, 2024, 4:38 pm IST
Updated : Aug 18, 2024, 4:38 pm IST
SHARE ARTICLE
Gurmeet Singh Khuddian
Gurmeet Singh Khuddian

1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ : ਗੁਰਮੀਤ ਸਿੰਘ ਖੁੱਡੀਆਂ

Punjab News : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ।

ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ 'ਤੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement